ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਲਈ ਗ੍ਰਾਂਟਾਂ ਦੇ ਪੱਤਰ ਵੰਡੇ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 19 ਸਤੰਬਰ
ਜਿਨ੍ਹਾਂ ਲੋਕਾਂ ਦੇ ਘਰ ਕੱਚੇ ਹਨ ਜਾਂ ਖਸਤਾ ਹਾਲਤ ’ਚ ਹਨ, ਉਨ੍ਹਾਂ ਨੂੰ ਮਕਾਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾ ਰਹੀ ਹੈ। ਇਹ ਗੱਲਾਂ ਆਪ ਦੇ ਹਲਕਾ ਰਾਮਪੁਰਾ ਫੂਲ ਕਿਸਾਨ ਵਿੰਗ ਦੇ ਕੋਆਰਡੀਨੇਟਰ ਬਹਾਦਰ ਸਿੰਘ ਬਰਾੜ (ਭਗਤਾ) ਨੇ ਬਲਾਕ ਭਗਤਾ ਭਾਈ ਦੇ ਵੱਖ-ਵੱਖ ਪਿੰਡਾਂ ਦੇ 19 ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਲਈ 22 ਲੱਖ 80 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕਾਂ ਸਬੰਧੀ ਪੱਤਰ ਵੰਡਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਿਰੀਏਵਾਲਾ ਦੇ 7, ਬੁਰਜ਼ ਲੱਧਾ ਸਿੰਘ ਵਾਲਾ ਦੇ 3, ਜਲਾਲ ਦੇ 2, ਨਿਉਰ ਦੇ 1 ਅਤੇ ਪਿੰਡ ਸਲਾਬਤਪੁਰਾ ਦੇ 6 ਲੋੜਵੰਦਾਂ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਬਹਾਦਰ ਸਿੰਘ ਬਰਾੜ ਨੇ ਕਿਹਾ ਕਿ ਕਿਹਾ ਕਿ ਆਪ ਲੋਕਾਂ ਦੀ ਪਾਰਟੀ ਹੈ ਅਤੇ ਇਹ ਪੰਜਾਬ ਨੂੰ ਮੁੜ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਬੀਡੀਪੀਓ ਭਗਤਾ ਰਜਨੀਸ਼ ਕੁਮਾਰ, ਏਪੀਓ ਰਣਵੀਰ ਸਿੰਘ, ਪਟਵਾਰੀ ਜਸਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਗਿੱਲ ਕੋਠਾ ਗੁਰੂ ਹਾਜ਼ਰ ਸਨ।