For the best experience, open
https://m.punjabitribuneonline.com
on your mobile browser.
Advertisement

ਕੁਸ਼ਟ ਰੋਗੀਆਂ ਨੂੰ ਦਵਾਈਆਂ ਤੇ ਸਮਾਨ ਵੰਡਿਆ

04:57 AM Oct 31, 2024 IST
ਕੁਸ਼ਟ ਰੋਗੀਆਂ ਨੂੰ ਦਵਾਈਆਂ ਤੇ ਸਮਾਨ ਵੰਡਿਆ
Advertisement

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 30 ਅਕਤੂਬਰ
‘ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ’ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਕੁਸ਼ਟ ਆਸ਼ਰਮ, ਸ਼ੇਖੂਪੁਰਾ, ਸਰਹਿੰਦ ਵਿੱਚ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲਾ ਸਮਾਨ ਤੇ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਨੇ ਸਪੋਰਟਿਵ ਮੈਡੀਸਿਨ, ਅੱਖਾਂ ਦੀ ਸੰਭਾਲ ਲਈ ਐਨਕਾਂ, ਜ਼ਖਮਾਂ ਦੀ ਸਾਂਭ ਸੰਭਾਲ ਲਈ ਅਲਸਰ ਕਿਟ, ਹੱਥਾਂ ਦੀ ਐਕਸਰਸਾਈਜ਼ ਲਈ ਸਪੰਜ਼ਿੰਗ ਬਾਲ ਅਤੇ ਚਮੜੀ ਦੀ ਦੇਖਭਾਲ ਲਈ ਵੈਸਲੀਨ ਵੰਡੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਖੇ ਸਰਕਾਰ ਵੱਲੋਂ 24 ਘੰਟੇ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਹਨ, ਲੋੜ ਪੈਣ ਤੇ ਕਿਸੇ ਸਮੇਂ ਵੀ ਉਹ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜ਼ਿਲ੍ਹਾ ਲੈਪਰੋਸ਼ੀ ਅਫ਼ਸਰ- ਕਮ ਚਮੜੀ ਰੋਗਾਂ ਦੇ ਮਾਹਿਰ ਡਾ.ਹਰਪ੍ਰੀਤ ਕੌਰ ਨੇ ਰੋਗੀਆਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਚਮੜੀ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ। ਇਸ ਮੌਕੇ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਅਤੇ ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement