ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਸ਼ਟ ਆਸ਼ਰਮ ਵਿੱਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

10:31 AM Jun 05, 2024 IST
ਕੁਸ਼ਟ ਆਸ਼ਰਮ ’ਚ ਰਾਸ਼ਨ ਵੰਡ ਦੇ ਹੋਏ ਟਰੱਸਟ ਦੇ ਅਹੁਦੇਦਾਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਜੂਨ
ਪੀਡੀ ਜੈਨ ਚੈਰੀਟੇਬਲ ਟਰੱਸਟ ਜਗਰਾਉਂ ਵਲੋਂ ਚੇਅਰਮੈਨ ਰਾਜਿੰਦਰ ਜੈਨ ਦੀ ਅਗਵਾਈ ਹੇਠ ਅੱਜ 15ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸਥਾਨਕ ਲਾਜਪਤ ਰਾਏ ਕੁਸ਼ਟ ਆਸ਼ਰਮ ’ਚ ਕਰਵਾਇਆ ਗਿਆ। ਇਸ ਮੌਕੇ 35 ਕੁਸ਼ਟ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।
ਇਹ ਰਾਸ਼ਨ ਵੰਡਣ ਦਾ ਸਿਲਸਿਲਾ ਰਾਜਿੰਦਰ ਜੈਨ ਨੇ ਆਪਣੇ ਸਵਰਗੀ ਪਿਤਾ ਸੁਤੰਤਰਤਾ ਸੈਨਾਨੀ ਦਯਾ ਚੰਦ ਜੈਨ ਅਤੇ ਸਵਰਗੀ ਮਾਤਾ ਫੂਲਮਤੀ ਜੈਨ ਦੀ ਯਾਦ ’ਚ ਸ਼ੁਰੂ ਕੀਤਾ ਸੀ। ਇਸ ਮੌਕੇ ਗੁਰਿੰਦਰ ਸਿੰਘ ਸਿੱਧੂ, ਰਾਜ ਕੁਮਾਰ ਭੱਲਾ, ਕੈਪਟਨ ਨਰੇਸ਼ ਵਰਮਾ, ਸ਼ਸ਼ੀ ਭੂਸ਼ਣ ਜੈਨ, ਕੰਚਨ ਗੁਪਤਾ, ਰਮੇਸ਼ ਜੈਨ, ਕੇਵਲ ਮਲਹੋਤਰਾ, ਮੋਹਿਤ ਜੈਨ, ਲਾਲ ਸਿੰਘ, ਦਿਨੇਸ਼ ਯਾਦਵ ਆਦਿ ਮੌਜੂਦ ਸਨ। ਇਸ ਸਮੇਂ ਬੱਚਿਆਂ ਨੂੰ ਵੀ ਖਾਣ-ਪੀਣ ਦੇ ਪੈਕੇਟ ਵੰਡੇ ਗਏ।

Advertisement

Advertisement