ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

07:54 AM Oct 22, 2024 IST

ਖੰਨਾ: ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਵੈੱਲਫ਼ੇਅਰ ਸੁਸਾਇਟੀ ਵੱਲੋਂ ਗਿੱਲ ਕਲੋਨੀ ਮਾਡਲ ਟਾਊਨ ਵਿੱਚ ਚਲਾਏ ਜਾ ਰਹੇ ਸਿਲਾਈ ਕਟਾਈ ਟਰੇਨਿੰਗ ਪ੍ਰੋਗਰਾਮ ਵਿੱਚ ਛੇ ਮਹੀਨਿਆਂ ਦਾ ਕੋਰਸ ਪੂਰਾ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਬਾਵਾ ਨੇ ਸਿੱਖਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਂਟਰ ਇੰਚਾਰਜ ਬਿੰਦੂ ਬੇਦੀ ਨੇ ਸਿਲਾਈ ਕਢਾਈ ਕੋਰਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਕੋਰਸ ਔਰਤਾਂ ਅਤੇ ਲੜਕੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਔਰਤਾਂ ਘਰ ਵਿੱਚ ਰਹਿ ਕੇ ਵੀ ਆਪਣਾ ਕੰਮ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਸਕਦੀਆਂ ਹਨ। - ਨਿੱਜੀ ਪੱਤਰ ਪ੍ਰੇਰਕ

Advertisement

Advertisement