ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ
ਪੱਤਰ ਪ੍ਰੇਰਕ
ਦਸੂਹਾ, 8 ਸਤੰਬਰ
ਇੱਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਘੁੰਮਣ ਨੇ ਬਾਲ ਵਿਕਾਸ ਵਿਭਾਗ ਵੱਲੋਂ ਆਈ.ਸੀ.ਡੀ.ਐੱਸ ਸਕੀਮ ਅਧੀਨ ਨਿਯੁਕਤ 14 ਆਂਗਣਵਾੜੀ ਵਰਕਰਾਂ ਅਤੇ 4 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 30 ਹਜ਼ਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਵਿਧਾਇਕ ਘੁੰਮਣ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਮਿਹਨਤ ਤੇ ਲਗਨ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।
ਕਾਹਨੂੰਵਾਨ (ਪੱਤਰ ਪ੍ਰੇਰਕ): ਸਥਾਨਕ ਬਲਾਕ ਅੰਦਰ ਅੱਜ ਨਵੇਂ ਆਂਗਣਵਾੜੀ ਵਰਕਰਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਸਬੰਧੀ ਸ੍ਰੀ ਸੇਖਵਾਂ ਨੇ ਦੱਸਿਆ ਕਿ ਅੱਜ ਕਾਹਨੂੰਵਾਨ ,ਧਾਰੀਵਾਲ ਅਤੇ ਕਾਦੀਆਂ ਬਲਾਕ ਦੇ 29 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਕਿਹਾ ਕਿ ਸਮਾਜ ਵਿੱਚ ਸੇਵਾ ਭਾਵਨਾ ਨਾਲ ਵਿਚਰਿਆ ਜਾਵੇ। ਇਸ ਮੌਕੇ ਬੀਡੀਪੀਓ ਕੁਲਵੰਤ ਸਿੰਘ, ਸੀਡੀਪੀਓ ਮਧੂ ਸਾਖੀ, ਥਾਣਾ ਮੁਖੀ ਸੁਖਜੀਤ ਸਿੰਘ ਰਿਆੜ, ਸਕੱਤਰ ਮਾਰਕੀਟ ਕਮੇਟੀ ਜਗਰੂਪ ਸਿੰਘ, ਜਗਰੂਪ ਸਿੰਘ ਰਿਆੜ, ਮਨਿੰਦਰਪਾਲ ਸਿੰਘ ਘੁੰਮਣ ‘ਆਪ’ ਆਗੂ, ਚੇਅਰਮੈਨ ਜਸਪਾਲ ਸਿੰਘ ਪੰਧੇਰ, ਚੇਅਰਮੈਨ ਮੋਹਨ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।