ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਵਿਆਂਗਾਂ ਨੂੰ ਸਹਾਇਕ ਉਪਕਰਨ ਵੰਡੇ

08:46 AM Jul 12, 2024 IST
ਦਿਵਿਆਂਗਾਂ ਨੂੰ ਟਰਾਈਸਾਈਕਲ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ। -ਫੋਟੋ ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 11 ਜੁਲਾਈ
ਜ਼ਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲੋੜੀਂਦੇ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਉਨ੍ਹਾਂ ਦੀ ਲੋੜ ਮੁਤਾਬਕ ਮੁਫ਼ਤ ਮੁਹੱਈਆ ਕਰਵਾਉਣ ਲਈ ਪਟਿਆਲਾ ਵਿੱਚ ਵੀ ਅਲਿਮਕੋ ਦਾ ਅਸੈਸਮੈਂਟ ਸੈਂਟਰ ਖੋਲ੍ਹਣ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ। ਅਜਿਹਾ ਹੋਣ ਨਾਲ ਵਾਰ-ਵਾਰ ਅਜਿਹੇ ਕੈਂਪ ਲਾਉਣ ਦੀ ਲੋੜ ਨਹੀਂ ਪਵੇਗੀ ਤੇ ਤੁਰੰਤ ਇੱਕ ਦੋ ਦਿਨਾਂ ਦੇ ਅੰਦਰ-ਅੰਦਰ ਦਿਵਿਆਂਗਾਂ ਨੂੰ ਨਕਲੀ ਅੰਗ ਤੇ ਸਹਾਇਕ ਉਪਕਰਨ ਮਿਲ ਸਕਣਗੇ। ਸ਼ੌਕਤ ਅਹਿਮਦ ਪਰੇ ਅੱਜ ਇੱਥੇ ਜ਼ਿਲ੍ਹਾ ਡਿਸਏਬਿਲਟੀ ਸੈਂਟਰ ਵਿੱਚ ਤਿੰਨ ਰੋਜ਼ਾ ਮੁਫ਼ਤ ਉਪਕਰਨ ਵੰਡ ਕੈਂਪ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਬਣਾਏ ਕੁੱਲ 319 ਸਹਾਇਕ ਉਪਕਰਨ ਵੰਡੇ ਗਏ ਹਨ ਜਿਨ੍ਹਾਂ ਵਿੱਚ 7 ਜਾਇਸਟਿਕ, 70 ਮੋਟਰਾਈਜ਼ਡ ਟਰਾਈਸਾਈਕਲ, 28 ਟਰਾਈਸਾਈਕਲ, 5 ਰੋਲੇਟਰ, 35 ਵ੍ਹੀਲ ਚੇਅਰ, 86 ਵਿਸਾਖੀਆਂ, 19 ਛੜੀਆਂ, 32 ਕੰਨਾਂ ਦੀਆਂ ਮਸ਼ੀਨਾਂ, 1 ਸੀਪੀ ਚੇਅਰ ਅਤੇ 36 ਨਕਲੀ ਅੰਗ ਅਤੇ ਕੈਲੀਪਰ ਸ਼ਾਮਲ ਸਨ।

Advertisement

Advertisement
Advertisement