ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨ ਵੰਡੇ

07:39 AM Oct 25, 2024 IST
ਲਾਭਪਾਤਰੀਆਂ ਨੂੰ ਸਹਾਇਕ ਉਪਕਰਨ ਵੰਡਣ ਮੌਕੇ ਡੀਸੀ ਸੰਦੀਪ ਰਿਸ਼ੀ। - ਫੋਟੋ: ਲਾਲੀ

ਸੰਗਰੂਰ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਿਰਕਤ ਕੀਤੀ। ਸਹਾਇਕ ਕਮਿਸ਼ਨਰ (ਜ) ਉਪਿੰਦਰਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ 244 ਲਾਭਪਾਤਰੀਆਂ ਨੂੰ 74 ਲੱਖ ਦੀ ਲਾਗਤ ਵਾਲੇ ਵੱਖ-ਵੱਖ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਗਈ। ਇਨ੍ਹਾਂ ਸਹਾਇਕ ਉਪਕਰਨਾਂ ਵਿੱਚ ਮੋਟਰਾਈਜ਼ਡ ਟਰਾਈਸਾਈਕਲ, ਹੱਥ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਬਲਾਇੰਡ ਕਿੱਟਾਂ, ਫਹੁੜੀਆਂ, ਵਾਕਿੰਗ ਸਟਿੱਕਾਂ, ਸੀਪੀ ਚੇਅਰ, ਰੋਲਏਟਰ, ਨਕਲੀ ਅੰਗ ਤੇ ਕੈਲੀਪਰ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਵੀਰ ਕੌਰ, ਅਮਰੀਕ ਸਿੰਘ, ਮੁਸਕਾਨ, ਮਨੀਸ਼ ਗੋਇਲ, ਮਿੰਟੂ ਬਾਂਸਲ ਡੀਡੀਆਰਸੀ, ਗੁਰਸੇਵਕ ਸਿੰਘ ਸਮਾਜ ਸੇਵੀ, ਕਰਮਜੀਤ ਕੌਰ ਸਮਾਜ ਸੇਵੀ ਅਤੇ ਸਮਾਜ ਸੇਵੀ ਸ਼ਸ਼ੀ ਗਰਗ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement