ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਪਰਚਾ ਲੋਕ ਅਰਪਣ

10:30 AM May 19, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 18 ਮਈ
ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵੱਲੋਂ ਲੋਕ ਸਭਾ ਚੋਣਾਂ ਲਈ ਵੋਟ ਦੇ ਅਧਿਕਾਰ ਲਈ ਜਾਗਰੂਕਤਾ ਪਰਚਾ ਲੋਕ ਅਰਪਣ ਕੀਤਾ ਹੈ। ਮੀਟਿੰਗ ਦੌਰਾਨ ਜਥੇਬੰਦੀ ਦੇ ਬੁਲਾਰਿਆਂ ਨੇ ਕਿਹਾ ਕਿ ਮੁੱਢਲੀਆਂ ਤੇ ਬੁਨਿਆਦੀ ਲੋੜਾਂ ਤੋਂ ਅਣਜਾਣ ਵੋਟਰ ਚੇਤਨਾ ਦੀ ਘਾਟ ਕਾਰਨ ਆਪਣਾ ਕੀਮਤੀ ਵੋਟ ਲੁਭਾਉਣੇ ਨਾਅਰਿਆਂ ਦੇ ਪ੍ਰਭਾਵ ਹੇਠ ਦੇ ਜਾਂਦਾ ਹੈ। ਕਨਵੀਨਰ ਸੰਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਦੌਰਾਨ ਕੁਦਰਤੀ ਅਤੇ ਮਾਨਵੀ ਦ੍ਰਿਸ਼ਟੀਕੋਣ ਨੂੰ ਕੇਂਦਰ ਵਿੱਚ ਰੱਖ ਕੇ ਵਿਚਾਰ ਕੀਤੀ ਜਾਵੇ ਅਤੇ ਅਜਿਹੇ ਤੰਤਰ ਨੂੰ ਤਬਦੀਲ ਕਰਨ ਲਈ ਲੋਕਾਂ ਦੀ ਸਰਗਰਮ ਭੂਮਿਕਾ ਦੀ ਜ਼ਰੂਰਤ ਹੈ। ਜਥੇਬੰਦੀ ਅਨੁਸਾਰ ਜਲਵਾਯੂ ਤਬਦੀਲੀ ਦੇ ਸੰਕਟ ਨਾਲ ਨਜਿੱਠਣ ਲਈ ਕੁਦਰਤੀ ਖੇਤੀ ਦੇ ਮਾਡਲ ’ਤੇ ਕੰਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸ਼ੁੱਧ ਹਵਾ, ਸ਼ੁੱਧ ਪਾਣੀ, ਸ਼ੁੱਧ ਭੋਜਨ, ਕੱਪੜਾ, ਮਕਾਨ, ਮੁਫ਼ਤ ਸਿਹਤ ਅਤੇ ਸਿੱਖਿਆ ਦੀ ਸਹੂਲਤ ਨੂੰ ਬੁਨਿਆਦੀ ਅਧਿਕਾਰਾਂ ਵਿਚ ਸ਼ਾਮਲ ਕੀਤਾ ਜਾਵੇ, ਮਹਿੰਗਾਈ, ਗ਼ਰੀਬੀ, ਬੇਰੁਜ਼ਗਾਰੀ ਅਤੇ ਪਾਰਟੀਆਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਸਮੇਂ ਦੀ ਲੋੜ ਹੈ। ਮੀਟਿੰਗ ਵਿੱਚ ਕਾਮਰੇਡ ਹਰਗੋਬਿੰਦ ਸ਼ੇਰਪੁਰ, ਹਰਨੇਕ ਸਿੰਘ ਖੇੜੀ, ਬੰਤ ਸਿੰਘ ਰੰਗੀਆਂ, ਕੇਸਰ ਸਿੰਘ ਗਰੇਵਾਲ, ਬਾਬਾ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement