ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ
07:28 AM Sep 30, 2024 IST
ਜਲੰਧਰ: ਪੰਜਾਬ ਦੇ ਰੱਖਿਆ ਭਲਾਈ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਤਹਿਤ 100 ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦੀ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣਗੇ। ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨੂੰ ਉੱਚਾ ਚੁੱਕਣ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸਾਰੇ ਵਰਗਾਂ ਦੇ 100 ਤੋਂ ਵੱਧ ਲਾਭਪਾਤਰੀਆਂ ਦੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ ਅਤੇ ਜਲਦੀ ਹੀ ਹੋਰ ਬਕਾਇਆ ਪਏ ਪੈਨਸ਼ਨ ਬਿਨੈਪੱਤਰਾਂ ਨੂੰ ਮਨਜ਼ੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ ਜਾਣਗੇ ਤੇ ਸਾਰੇ ਲਾਭਪਾਤਰੀਆਂ ਨੂੰ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement