ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਬੰਧੀ ਸਮਾਗਮ
08:37 AM Aug 23, 2020 IST
Advertisement
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 22 ਅਗਸਤ
Advertisement
ਸੰਤ ਲੌਂਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਮਦਦ ਨਾਲ ਪਿੰਡ ਬਾਲੀਆਂ ਵਿੱਚ ਚਲਾਏ ਜਾ ਰਹੇ ਸਿਲਾਈ ਕਟਾਈ ਕੇਂਦਰ ਦੀਆਂ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਬੰਧੀ ਸਮਾਗਮ ਸਥਾਨਕ ਸੋਸ਼ਲ ਸਦਨ ਵਿੱਚ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਬਲਬੀਰ ਕੌਰ ਸੈਣੀ ਸਨ ਜਦੋਂ ਕਿ ਪ੍ਰਧਾਨਗੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ ਨੇ ਕੀਤੀ। ਸਮਾਲ ਸਕੇਲ ਇੰਡਸਟਰੀ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਮਹੇਸ ਕੁਮਾਰ ਸਿੰਗਲਾ ਅਤੇ ਇੰਨਫੋਟੈਕ ਦੇ ਵਾਈਸ ਚੇਅਰਮੈਨ ਐਡਵੋਕੇਟ ਸ਼ਤੀਸ ਕਾਂਸਲ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡੇ ਗਏ।
Advertisement