For the best experience, open
https://m.punjabitribuneonline.com
on your mobile browser.
Advertisement

ਮਾਲੇਰਕੋਟਲਾ ’ਚ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ: ਰਹਿਮਾਨ

09:57 AM Sep 01, 2024 IST
ਮਾਲੇਰਕੋਟਲਾ ’ਚ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਰਹਿਮਾਨ
ਮੀਡਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ-ਉਰ ਰਹਿਮਾਨ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 31 ਅਗਸਤ
ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ ਰਹਿਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਬਨਿਟ ਨੇ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਆਸਾਮੀ ਸਮੇਤ 36 ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ। ਇਸ ਨਾਲ ਮਾਲੇਰਕੋਟਲਾ ਵਾਸੀਆਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਇਨਸਾਫ਼ ਮਿਲਣਾ ਯਕੀਨੀ ਬਣੇਗਾ। ਇਸ ਨਾਲ ਆਮ ਆਦਮੀ ਦੇ ਕੀਮਤੀ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਇਸ ਮੰਤਵ ਲਈ ਹੋਰ ਜ਼ਿਲ੍ਹਿਆਂ ਦਾ ਸਫ਼ਰ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪ੍ਰਸ਼ਾਸਨਿਕ ਸੇਵਾਵਾਂ, ਪ੍ਰਸ਼ਾਸਨ ਨੂੰ ਵਧਾਉਣ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕੇਂਦਰੀਕ੍ਰਿਤ ਅਤੇ ਕੁਸ਼ਲ ਹੱਬ ਪ੍ਰਦਾਨ ਕਰੇਗਾ। ਮਾਲੇਰਕੋਟਲਾ ਵਿੱਚ ਕਰੀਬ 850 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਹੀ ਆਵਾਮ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜਲਦ ਹੀ 9 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਬਾਕਸਿੰਗ ਰਿੰਗ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਜਮਾਲਪੁਰਾ, ਮੋਹਲੀ ਕਲਾਂ ਅਤੇ ਪਿੰਡ ਦਸੌਂਧਾ ਸਿੰਘ ਵਾਲਾ ਵਿੱਚ ਤਿੰਨ ਮਿੰਨੀ ਸਟੇਡੀਅਮ ਸਥਾਪਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਕੁਠਾਲਾ ਅਤੇ ਹਥਨ ਵਿੱਚ ਵੀ ਮਿਨੀ ਖੇਡ ਸਟੇਡੀਅਮ ਬਣਾਉਣ ਲਈ ਉਪਰਾਲਾ ਆਰੰਭਿਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਘੱਟ ਗਿਣਤੀ ਦਲ ਦੇ ਪ੍ਰਧਾਨ ਜ਼ਾਫਰ ਅਲੀ, ਪੀਏ ਵਿਧਾਇਕ ਗੁਰਮੁੱਖ ਸਿੰਘ, ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਚੰਦ ਸਿੰਘ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਦਰਸ਼ਨ ਸਿੰਘ ਦਰਦੀ, ਸਾਬਰ ਅਲੀ ਰਤਨ, ਅਬਦੁਲ ਸ਼ਕੂਰ ਕਿਲਾ ਵੀ ਮੌਜੂਦ ਸਨ।

Advertisement
Advertisement
Author Image

Advertisement