For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਕੇਂਦਰੀ ਜੇਲ੍ਹ ਦਾ ਦੌਰਾ

08:55 AM Nov 22, 2024 IST
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਕੇਂਦਰੀ ਜੇਲ੍ਹ ਦਾ ਦੌਰਾ
ਕੈਦੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਨਵੰਬਰ
ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਰੰਧਾਵਾ ਨੇ ਅੱਜ ਬੋਰਸਟਲ ਜੇਲ੍ਹ, ਲੁਧਿਆਣਾ ਤੇ ਜਨਾਨਾ ਜੇਲ੍ਹ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਵੀ ਜਾਂਚੀਆਂ ਗਈਆਂ ਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਉਨ੍ਹਾਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ। ਸੈਸ਼ਨ ਜੱਜ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਨੂੰ ਚੈੱਕ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ।
ਇਸ ਤੋਂ ਇਲਾਵਾ ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਬੰਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਵੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੰਦੀਆਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਕੈਦੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਵਕੀਲ ਕਰਨ ਵਿੱਚ ਅਸਮਰੱਥ ਹਨ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।

Advertisement

Advertisement
Advertisement
Author Image

sukhwinder singh

View all posts

Advertisement