ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਸੰਗਰੂਰ ਜੇਲ੍ਹ ਦਾ ਦੌਰਾ
06:52 AM May 31, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਮਈ
ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਸਮੇਤ ਰਸੋਈ ਘਰ, ਈ-ਮੁਲਾਕਾਤ ਸਿਸਟਮ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸਾਫ਼- ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ।
Advertisement
Advertisement
Advertisement