ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

08:54 AM Aug 09, 2023 IST
ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡਦੇ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੁਲ ਕਸਾਨਾ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਮੋਗਾ, 8 ਅਗਸਤ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੁਲ ਕਸਾਨਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਮਰੀਸ਼ ਕੁਮਾਰ ਸਬ-ਡਿਵੀਜ਼ਨ ਧਰਮਕੋਟ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੁਡੀਸ਼ੀਅਲ ਅਫ਼ਸਰਾਂ ਦੀ ਸਹਾਇਤਾ ਨਾਲ ਇਕੱਠੇ ਕੀਤੇ ਫੰਡ ਨਾਲ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ। ਅਧਿਕਾਰੀਆਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਰਾਊਵਾਲ, ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਕੂਲ ਬੈਗ, ਕਾਪੀਆਂ, ਪੈੱਨ, ਪੈਨਸਲਾਂ ਆਦਿ ਦੀ ਵੰਡ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਅਤੁਲ ਕਸਾਨਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਦੀ ਸਹਾਇਤਾ ਲਈ ਇਸ ਤਰ੍ਹਾਂ ਦੇ ਉਪਰਾਲੇ ਸਮੇਂ-ਸਮੇਂ ਸਿਰ ਕੀਤੇ ਜਾ ਰਹੇ ਹਨ। ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀ ਸਕੀਮ ਤਹਿਤ ਵੱਖ-ਵੱਖ ਸਮੇਂ ਤੇ ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਲਈ ਅਮਰੀਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੇਂਡੂ ਖੇਤਰਾਂ ਵਿੱਚ ਦੌਰੇ ਕੀਤੇ ਗਏ। ਉਨ੍ਹਾਂ ਪੀੜਤਾਂ ਦੀ ਮਦਦ ਲਈ ਦਫ਼ਤਰ ਦਾ ਲੈਂਡਲਾਈਨ ਨੰਬਰ 01636-235864 ਲੋਕਾਂ ਨੂੰ ਦੱਸਣ ਲਈ ਨਿਰਦੇਸ਼ ਦਿੱਤੇ।

Advertisement

Advertisement
Advertisement