ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਸਮਾਗਮ
07:56 AM Jan 05, 2025 IST
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਹਿਗੜ੍ਹ ਵੱਲੋਂ ਨਵੇਂ ਸਾਲ 2025 ਨੂੰ ‘ਜੀ ਆਇਆਂ’ ਕਹਿਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਈ ਵਕੀਲ ਸਾਹਿਬਾਨ ਨੇ ਸਾਲ 2024 ਨੂੰ ਅਲਵਿਦਾ ਅਤੇ 2025 ਦੇ ਆਗਮਨ ਵਿੱਚ ਬਹੁਤ ਸਾਰੀ ਆਸਾਂ ਤੇ ਉਮੀਦਾਂ ਪ੍ਰਗਟ ਕੀਤੀਆਂ। ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਜੱਜ ਸਾਹਿਬਾਨ ਵੱਲੋਂ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਾਹਰ ਅਤੇ ਬੈਂਚ ਤੇ ਆਪਸੀ ਸਬੰਧਾਂ ਨੂੰ ਵਧੀਆ ਅਤੇ ਬਿਹਤਰ ਬਣਾਉਣ ਲਈ ਸੁਝਾਅ ਦਿਤੇ। ਬਾਰ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਧੰਨਵਾਦ ਕੀਤਾ। ਇਸ ਮੌਕੇ ਜਰਨਲ ਸਕੱਤਰ ਵਿਵੇਕ ਸ਼ਰਮਾ, ਸਾਬਕਾ ਪ੍ਰਧਾਨ ਤਜਿੰਦਰ ਸਿੰਘ ਸਲਾਣਾ, ਗਗਨਦੀਪ ਸਿੰਘ ਵਿਰਕ, ਰਾਜਵੀਰ ਸਿੰਘ ਗਰੇਵਾਲ, ਅਮਰਜੀਤ ਸਿੰਘ ਚੀਮਾ ਆਦਿ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement