ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਪੀਆਈ ਦੀ ਜ਼ਿਲ੍ਹਾ ਕੌਂਸਲ ਦੀ ਇਕੱਤਰਤਾ

11:47 AM Oct 27, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਕਤੂਬਰ
ਸੀਪੀਆਈ ਦੀ ਜ਼ਿਲ੍ਹਾ ਕੌਂਸਲ ਦੀ ਅਹਿਮ ਮੀਟਿੰਗ ਸਥਾਨਕ ਸੁਤੰਤਰ ਭਵਨ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਗੁਰਦਿਆਲ ਨਿਰਮਾਣ ਵੱਲੋਂ ਕੀਤੀ ਗਈ। ਮੀਟਿੰਗ ਵਿਚ ਕੌਂਸਲ ਦੇ ਸਰਗਰਮ ਮੈਂਬਰਾਂ, ਵਰਕਰਾਂ ਅਤੇ ਟਰੇਡ ਯੂਨੀਅਨ ਦੇ ਸਾਥੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਸਾਥੀ ਸੁਖਦੇਵ ਸ਼ਰਮਾ ਨੇ ਦੱਸਿਆ ਕਿ ਸੂਬਾ ਕਮੇਟੀ ਪੰਜਾਬ ਵਲੋਂ 29 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਜ਼ੋਨਲ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ 1200 ਤੋਂ ਵੱਧ ਸਾਥੀ ਜ਼ਿਲ੍ਹਾ ਕਮੇਟੀ ਵਲੋਂ ਸ਼ਾਮਲ ਹੋਣਗੇ। ਰੈਲੀ ਦੀ ਤਿਆਰੀ ਲਈ ਜ਼ਿਲ੍ਹਾ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਇੱਕ ਪੋਸਟਰ ਜਾਰੀ ਕੀਤਾ ਜਾਵੇਗਾ ਜਿਸ ਵਿਚ ਪਾਰਟੀ ਵਲੋਂ ਮੰਗਾਂ ਸਬੰਧੀ 25 ਮਾਟੋ ਲਗਾਏ ਜਾਣਗੇ। ਰੈਲੀ ’ਚ ਸ਼ਮੂਲੀਅਤ ਲਈ ਤਹਿਸੀਲ ਅਤੇ ਬਰਾਂਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਵਹੀਕਲਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਮੀਟਿੰਗ ’ਚ ਪੈਪਸੀਕੋ ਵਰਕਰ ਯੂਨੀਅਨ ਤੋਂ ਹਰਵਿੰਦਰ ਸਿੰਘ ਜਨਰਲ ਸਕੱਤਰ , ਸਾਥੀ ਕੁਲਦੀਪ ਸਿੰਘ , ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਮੇਲਾ ਸਿੰਘ ਤੇ ਸੀਤਾ ਰਾਮ ਸ਼ਰਮਾ, ਬਿਜਲੀ ਵੱਲੋਂ ਜੀਵਨ ਸਿੰਘ ਤੇ ਗੁਰਮੁਖ ਸਿੰਘ ਨੇ ਤਿਆਰੀ ਸਬੰਧੀ ਆਪਣੀ ਰਾਇ ਰੱਖੀ। ਭਰਪੂਰ ਸਿੰਘ ਬੁੱਲਾਪੁਰ, ਹਰਦੇਵ ਸਿੰਘ ਬਖਸੀਵਾਲਾ, ਨਿਰਮਲ ਸਿੰਘ ਬਟੜਿਆਣਾ, ਸੰਪੂਰਨ ਸਿੰਘ ਐਡਵੋਕੇਟ, ਸਤਵੰਤ ਸਿੰਘ ਖੰਡੇਬਾਦ, ਮੁਹੰਮਦ ਖਲੀਲ ਨੇ ਵੀ ਸੰਬੋਧਨ ਕੀਤਾ।

Advertisement

Advertisement