ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਕਿਆਂ ਦੀ ਚੈਕਿੰਗ
08:23 AM May 23, 2024 IST
ਲੁਧਿਆਣਾ (ਟਨਸ): ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਸਟੈਟਿਕ ਸਰਵੇਲੈਂਸ ਟੀਮਾਂ (ਐੱਸਐੱਸਟੀ) ਵੱਲੋਂ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਕੁੱਲ 126 ਸਟੈਟਿਕ ਸਰਵੀਲੈਂਸ ਟੀਮਾਂ (ਐੱਸਐੱਸਟੀ) ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ ਅਤੇ ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਸਹਾਇਤਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਹੈ
Advertisement
Advertisement
Related News
Advertisement