For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਚੋਣ ਅਫ਼ਸਰ ਨੇ ਡਾ. ਅਮਰ ਸਿੰਘ ਨੂੰ ਜੇਤੂ ਸਰਟੀਫਿਕੇਟ ਦਿੱਤਾ

08:56 AM Jun 05, 2024 IST
ਜ਼ਿਲ੍ਹਾ ਚੋਣ ਅਫ਼ਸਰ ਨੇ ਡਾ  ਅਮਰ ਸਿੰਘ ਨੂੰ ਜੇਤੂ ਸਰਟੀਫਿਕੇਟ ਦਿੱਤਾ
ਜ਼ਿਲ੍ਹਾ ਚੋਣਕਾਰ ਅਫ਼ਸਰ ਪਰਨੀਤ ਸ਼ੇਰਗਿੱਲ ਡਾ. ਅਮਰ ਸਿੰਘ ਨੂੰ ਸਰਟੀਫਿਕੇਟ ਦਿੰਦੇ ਹੋਏ।
Advertisement

ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 4 ਜੂਨ
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡੀਸੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34,202 ਵੋਟਾਂ ਨਾਲ ਮਾਤ ਦਿੱਤੀ। ਉਨ੍ਹਾਂ ਦੱਸਿਆ ਕਿ ਡਾ. ਅਮਰ ਸਿੰਘ ਨੂੰ 3,32,591 ਵੋਟਾਂ ਅਤੇ ਜਦੋਂਕਿ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 2,98,389 ਵੋਟਾਂ ਮਿਲੀਆਂ। ਉਨ੍ਹਾਂ ਡਾ. ਅਮਰ ਸਿੰਘ ਨੂੰ ਜਿੱਤ ਦਾ ਸਰਟੀਫਿਕੇਟ ਵੀ ਸੌਂਪਿਆ। ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਸੰਪੂਰਨ ਹੋਇਆ ਤੇ ਵੋਟਾਂ ਦੀ ਗਿਣਤੀ ਮੌਕੇ ਚੋਣ ਅਬਜ਼ਰਵਰ ਰਾਕੇਸ਼ ਸ਼ੰਕਰ ਵੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਬਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਵਿੱਚ ਸ਼ੁਰੂ ਹੋਇਆ ਜਦੋਂਕਿ ਹਲਕੇ ਵਿੱਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ 5 ਹਲਕੇ ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਗੁਰੂ ਨਾਨਕ ਦੇਵ ਇੰਜਨੀਅਰ ਕਾਲਜ ਲੁਧਿਆਣਾ ਵਿੱਚ ਹੋਇਆ। ਉਨ੍ਹਾਂ ਇਸ ਕਾਰਜ ਨੂੰ ਅਮਨ ਪੂਰਵਕ ਨੇਪਰੇ ਚਾੜ੍ਹਨ ਲਈ ਸਿਆਸੀ ਪਾਰਟੀਆਂ ਦੇ ਆਗੂਆਂ, ਵੋਟਰਾਂ ਅਤੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

Advertisement

ਨਾਗਰਾ ਤੇ ਸਿਕੰਦਰ ਨੇ ਅਮਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ

ਡਾ. ਅਮਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੁਲਜੀਤ ਸਿੰਘ ਨਾਗਰਾ, ਡਾ. ਸਿਕੰਦਰ ਸਿੰਘ ਤੇ ਹੋਰ।

ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਸਣੇ ਕਾਂਗਰਸ ਵਰਕਰਾਂ ਅਤੇ ਅਹੁਦੇਦਾਰਾਂ ਨੇ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਨੂੰ ਲੋਕ ਸਭਾ ਚੋਣਾਂ ਵਿੱਚ ਮਿਲੀ ਜਿੱਤ ਦੀ ਖੁਸ਼ੀ ਵਿੱਚ ਇੱਥੇ ਕਾਂਗਰਸ ਦਫ਼ਤਰ ਵਿੱਚ ਲੱਡੂ ਵੰਡੇ ਅਤੇ ਖ਼ੁਸ਼ੀ ਮਨਾਈ। ਉਨ੍ਹਾਂ ਡਾ. ਅਮਰ ਸਿੰਘ ਦਾ ਵੀ ਮੂੰਹ ਮਿਠਾ ਕਰਵਾਇਆ ਅਤੇ ਸਮੂਹ ਕਾਂਗਰਸ ਅਹੁਦੇਦਾਰਾਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਵੀ ਕੀਤਾ। ਡਾ. ਅਮਰ ਸਿੰਘ ਨੇ ਹਲਕੇ ਦੇ ਸਮੁੱਚੇ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੀ ਸਰਕਾਰ ਹੋਣ ਦੇ ਬਾਵਜੂਦ ਕਿਸਾਨ, ਮਜ਼ਦੂਰ ਅਤੇ ਵਪਾਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਹਲਕੇ ਲਈ ਵੱਡੇ ਪ੍ਰਾਜੈਕਟ ਲਿਆਂਦੇ ਅਤੇ ਹੁਣ ਉਹ ਰਹਿੰਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਵਾਉਣਗੇ। ਉਨ੍ਹਾਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਖੜ੍ਹੇ ਹਨ।

Advertisement
Author Image

joginder kumar

View all posts

Advertisement
Advertisement
×