For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

09:07 AM Apr 03, 2024 IST
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪਾਲ ਸਿੰਘ ਨੌਲੀ
ਜਲੰਧਰ, 2 ਅਪਰੈਲ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੋਕ ਸਭਾ ਚੋਣਾਂ-2024 ਲਈ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੰਯੁਕਤ ਪੁਲੀਸ ਕਮਿਸ਼ਨਰ ਸੰਦੀਪ ਸ਼ਰਮਾ ਤੇ ਐੱਸਐੱਸਪੀ. ਜਲੰਧਰ ਦਿਹਾਤੀ ਅੰਕੁਰ ਗੁਪਤਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ, ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਬਣਾਏ ਜਾ ਰਹੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਤੇ ਵਿਸ਼ੇਸ਼ ਕਰ ਕੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਭਾਰਤ ਚੋਣ ਕਮਿਸ਼ਨ ਦੇ ਮਾਪਦੰਡਾਂ ਅਨੁਸਾਰ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ, ਡਿਊਟੀ ਉੱਪਰ ਸਟਾਫ਼ ਦੀ ਤਾਇਨਾਤੀ, ਈਵੀਐੱਮਜ਼ ਦੀ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱੱਚ ਲੋਕ ਸਭਾ 2024 ਲਈ ਵੋਟਾਂ ਪੈਣ ਉਪਰੰਤ ਇਨ੍ਹਾਂ ਸਟਰਾਂਗ ਰੂਮਾਂ ਵਿੱਚ ਈਵੀਐੱਮਜ਼ ਅਤੇ ਵੀਵੀ ਪੈਟਸ ਮਸ਼ੀਨਾਂ ਨੂੰ ਬਹੁਪਰਤੀ ਸੁਰੱਖਿਆ ਘੇਰੇ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ’ਤੇ ਬਾਜ਼ ਅੱਖ ਰੱਖਣ ਲਈ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ, ਜਿਨ੍ਹਾਂ ਨੂੰ ਕੇਂਦਰੀ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×