ਡੀਟੀਐੱਫ ਦਾ ਜ਼ਿਲ੍ਹਾ ਚੋਣ ਇਜਲਾਸ ਸਮਾਪਤ
ਸਤਵਿੰਦਰ ਬਸਰਾ
ਲੁਧਿਆਣਾ, 27 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਇਕਾਈ ਲੁਧਿਆਣਾ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਤੇ ਅਬਜ਼ਰਵਰ ਮੁਕੇਸ਼ ਕੁਮਾਰ ਅਤੇ ਸੂਬਾ ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਚੋਣ ਇਜਲਾਸ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਵੱਲੋਂ ਪਿਛਲੇ ਸਾਲਾਂ ਦੀਆਂ ਗਤੀਵਿਧੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਅਤੇ ਪੁਰਾਣੀ ਕਮੇਟੀ ਭੰਗ ਕੀਤੀ ਗਈ।
ਪ੍ਰੈੱਸ ਸਕੱਤਰ ਸੁਰਿੰਦਰਪਾਲ ਸਿੰਘ ਇਆਲੀ ਨੇ ਦੱਸਿਆ ਇਜਲਾਸ ਅੰਦਰ 150 ਦੇ ਕਰੀਬ ਅਧਿਆਪਕਾਂ ਵੱਲੋਂ ਹਾਜ਼ਰੀ ਲਗਵਾਉਂਦਿਆਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਰਮਨਜੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੂੰ ਚੁਣਿਆ। ਇਨ੍ਹਾਂ ਤੋਂ ਇਲਾਵਾ ਵਿੱਤ ਸਕੱਤਰ ਮਨਪ੍ਰੀਤ ਸਿੰਘ ਸਮਰਾਲਾ, ਪ੍ਰੈੱਸ ਸਕੱਤਰ ਸੁਰਿੰਦਰ ਪਾਲ ਸਿੰਘ ਇਆਲੀ, ਮੀਤ ਪ੍ਰਧਾਨ ਜੰਗਪਾਲ ਸਿੰਘ ਰਾਏਕੋਟ ਅਤੇ ਬਲਬੀਰ ਸਿੰਘ ਬਾਸੀਆਂ, ਜਥੇਬੰਦਕ ਸਕੱਤਰ ਰਜਿੰਦਰ ਜੰਡਿਆਲੀ, ਸੰਯੁਕਤ ਸਕੱਤਰ ਅਵਤਾਰ ਸਿੰਘ ਖਾਲਸਾ, ਸਹਾਇਕ ਵਿੱਤ ਸਕੱਤਰ ਨਰਿੰਦਰ ਸਿੰਘ ਤੋਂ ਇਲਾਵਾ ਪ੍ਰਭਜੋਤ ਸਿੰਘ, ਰਾਜਵਿੰਦਰ ਸਿੰਘ, ਸਤਿਕਰਤਾਰ ਸਿੰਘ, ਜਤਿੰਦਰ ਕੁਮਾਰ, ਬਰਜਿੰਦਰ ਸਿੰਘ, ਰਕੇਸ਼ ਪੋਹੀੜ, ਅਮਨਦੀਪ ਵਰਮਾ, ਨਵਗੀਤ ਸਿੰਘ, ਪ੍ਰਗਟ ਸਿੰਘ, ਦਲਜੀਤ ਸਿੰਘ ਅਤੇ ਅਰਵਿੰਦਰ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਭਰਾਤਰੀ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਦੇ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੁਖਵਿੰਦਰ ਸਿੰਘ ਲੀਲ੍ਹ, ਮਿੱਡ-ਡੇਅ ਮੀਲ ਯੂਨੀਅਨ ਦੀ ਆਗੂ ਪ੍ਰਵੀਨ ਕੁਮਾਰੀ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।