For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹਾਂ ਵਿੱਚ ਬੂਟੇ ਲਾਏ

10:56 AM Sep 25, 2024 IST
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹਾਂ ਵਿੱਚ ਬੂਟੇ ਲਾਏ
ਕੇਂਦਰੀ ਜੇਲ੍ਹ ਵਿੱਚ ਬੂਟੇ ਲਾਉਣ ਮੌਕੇ ਹਾਜ਼ਰ ਅਹਿਮ ਸ਼ਖ਼ਸੀਅਤਾਂ।
Advertisement

ਸਤਵਿੰਦਰ ਬਸਰਾ
ਲੁਧਿਆਣਾ, 24 ਸਤੰਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਾਏ ਗਏ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮਨਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ’ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਪੌਦੇ ਲਗਾਉਣਾ ਸਮੇਂ ਦੀ ਲੋੜ ਹੈ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਵਾਤਾਵਰਨ ਅਤੇ ਚੌਗਿਰਦੇ ਦੀ ਰੱਖਿਆ ਲਈ ਚਲਾਈ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ, ਵਣ ਵਿਭਾਗ, ਜੇਲ੍ਹ ਵਿਭਾਗ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਜੇਲ੍ਹ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਜੇਲ੍ਹ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਬਾਰੇ ਹਦਾਇਤਾਂ ਜਾਰੀ ਕਰਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਕੇਂਦਰੀ ਜੇਲ੍ਹ, ਲੁਧਿਆਣਾ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹੀਆ, ਡਿਪਟੀ ਸੁਪਰਡੈਂਟ ਬਲਵੀਰ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਤੇ ਵਰਿੰਦਰਜੀਤ ਸਿੰਘ ਰੰਧਾਵਾ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement