ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰੀ ਸਲਾਹਕਾਰ ਤੇ ਨਿਗਰਾਨ ਕਮੇਟੀ ਦੀ ਮੀਟਿੰਗ

08:37 AM Nov 09, 2024 IST
ਚੰਡੀਗੜ੍ਹ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੀਟਿੰਗ ਦੀ ਅਗਵਾਈ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਵਿਕਾਸ ਲਈ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ। ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਿਚਾਰ-ਚਰਚਾ ਕੀਤੀ। ਇਸ ਮੀਟਿੰਗ ਵਿੱਚ ਮੇਅਰ ਕੁਲਦੀਪ ਕੁਮਾਰ ਸਣੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਿਵਾੜੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਘੱਟ ਕਿਰਾਏ ’ਤੇ ਮਕਾਨ ਯੋਜਨਾ ਸਣੇ ਹੋਰਨਾਂ ਯੋਜਨਾਵਾਂ ਨੂੰ ਲੋਕਾਂ ਤੱਕ ਯਕੀਨੀ ਤੌਰ ’ਤੇ ਪਹੁੰਚਾਉਣ ਦੇ ਨਿਰਦੇਸ਼ ਦਿੱਤਾ। ਇਸ ਦੇ ਨਾਲ ਹੀ ਸ੍ਰੀ ਤਿਵਾੜੀ ਨੇ ਮੁੜ ਵਸੇਬਾ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਮੁੜ ਵਸੇਬਾ ਨੀਤੀ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਨੀਤੀਆਂ ਵੱਲ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਮੁੜ ਵਸੇਬਾ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਬਾਰੇ ਗੱਲਬਾਤ ਕੀਤੀ ਗਈ।
ਸੰਸਦ ਮੈਂਬਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਕੂੜਾ ਪ੍ਰਬੰਧਨ ਵਿੱਚ ਸੁਧਾਰ ਲਿਆਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਮੁੜ ਤੋਂ ਸਿਟੀ ਬਿਊਟੀਫੁੱਲ ਬਨਾਉਣ ਲਈ ਜਨਤਕ ਥਾਵਾਂ ’ਤੇ ਸਾਫ-ਸਫਾਈ ਦੇ ਪੁਖਤਾ ਪ੍ਰਬੰਧ ਰੱਖਣ ਦੇ ਨਾਲ-ਨਾਲ ਸ਼ਹਿਰ ਵਿਚਲੀ ਕਲੋਨੀਆਂ ਤੇ ਪਿੰਡਾਂ ਵਿੱਚ ਵੀ ਸਫਾਈ ਵੱਲ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ’ਤੇ ਕੰਮ ਕਰਨ ਲਈ ਆਪਸ ਵਿੱਚ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।

Advertisement

Advertisement