ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

10:29 AM Nov 04, 2024 IST
ਜੇਤੂ ਖਿਡਾਰੀਆਂ ਨਾਲ ਅਧਿਕਾਰੀ ਤੇ ਕੋਚ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 3 ਨਵੰਬਰ
ਇੱਥੋਂ ਦੇ ਪੋਲੋ ਗਰਾਊਂਡ ਵਿੱਚ ਕਰਵਾਈ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਅੱਜ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਅਥਲੈਟਿਕ ਮੀਟ ਦੇ ਦੂਜੇ ਦਿਨ ਅੰਡਰ-19 ਲੜਕਿਆਂ ਦੇ 100 ਮੀਟਰ ਮੁਕਾਬਲੇ ਵਿੱਚ ਮਨਿੰਦਰ ਸਿੰਘ ਸਿਵਲ ਲਾਈਨਜ਼ ਸਕੂਲ ਪਟਿਆਲਾ ਨੇ ਪਹਿਲਾ ਸਥਾਨ, ਕਿਰਤਪਾਲ ਸਿੰਘ ਨੇ ਦੂਜਾ ਅਤੇ ਪ੍ਰਿਆਂਸ਼ੂ ਨੇਗੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੀ ਲੰਬੀ ਛਾਲ ਵਿੱਚ ਜਸਕਰਨਜੋਤ ਸਿੰਘ ਸਰਕਾਰੀ ਐਨਟੀਸੀ ਸਕੂਲ ਰਾਜਪੁਰਾ ਨੇ ਪਹਿਲਾ ਸਥਾਨ, ਮੁਹੰਮਦ ਰਿਹਾਨ ਨੇ ਦੂਜਾ ਅਤੇ ਗੁਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਦੇ 400 ਮੀਟਰ ਦੇ ਮੁਕਾਬਲਿਆਂ ਵਿੱਚ ਜਗਤੇਸ਼ਵਰ ਸਿੰਘ ਨੇ ਪਹਿਲਾ ਸਥਾਨ, ਵਿਵੇਕ ਸਿੰਘ ਨੇ ਦੂਜਾ, ਰਚਿਤ ਬਾਂਸਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਅਨਮੋਲਦੀਪ ਕੌਰ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਸੁਖਮਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੇਹਰਪ੍ਰੀਤ ਕੌਰ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਜਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਮਨਦੀਪ ਕੌਰ ਨੇ ਪਹਿਲਾ ਸਥਾਨ, ਮੁਸਕਾਨ ਕੌਰ ਨੇ ਦੂਜਾ ਸਥਾਨ ਅਤੇ ਮਮਤਾ ਰਾਣੀ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਡਿਸਕਸ ਥਰੋਅ ਦੇ ਮੁਕਾਬਲਿਆਂ ਵਿੱਚ ਗੁਰਕੰਵਲ ਕੌਰ ਪਹਿਲਾਂ ਸਥਾਨ, ਦਿਵਜੋਤ ਕੌਰ ਨੇ ਦੂਜਾ ਸਥਾਨ ਅਤੇ ਹੁਸਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Advertisement

Advertisement