ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਕੁਇੱਜ਼
ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 19 ਅਕਤੂਬਰ
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਵੱਲੋਂ ਇੱਥੋਂ ਦੇ ਫੇਜ਼ ਤਿੰਨ ਦੇ ਖਾਲਸਾ ਕਾਲਜ ਵਿੱਚ ਮੁਹਾਲੀ ਜ਼ਿਲ੍ਹੇ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਬਾਲ ਸਾਹਿਤ ਕੁਇੱਜ਼ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਦੇ ਵਰਗ ਵਿੱਚ ਆਰਵ ਸ਼ਰਮਾ (ਸੇਂਟ ਜੋਸਫ਼ ਸਕੂਲ, ਮਨੌਲੀ ਸੂਰਤ) ਨੇ ਪਹਿਲਾ, ਇਸ਼ਮਨ ਕੌਰ (ਸ਼ਿਵਾਲਿਕ ਪਬਲਿਕ ਸਕੂਲ-56, ਮੁਹਾਲੀ) ਨੇ ਦੂਜਾ ਅਤੇ ਖੁਸ਼ਨੀਤ ਕੌਰ (ਸੰਤ ਈਸ਼ਰ ਸਿੰਘ ਪਬਲਿਕ ਸਕੂਲ-7, ਮੁਹਾਲੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਤੋਂ ਬਾਰ੍ਹਵੀਂ ਦੇ ਵਰਗ ਵਿੱਚ ਰਜਨਦੀਪ ਕੌਰ (ਸਕੂਲ ਆਫ਼ ਐਮੀਨੈਂਸ, ਖਰੜ) ਨੇ ਪਹਿਲਾ, ਦੂਜਾ ਸਥਾਨ ਹਰਨਵਰੂਪ ਕੌਰ (ਸ਼ਿਵਾਲਿਕ ਪਬਲਿਕ ਸਕੂਲ-56, ਮੁਹਾਲੀ) ਨੇ ਦੂਜਾ ਅਤੇ ਨਵਜੋਤ ਕੌਰ (ਸ.ਹ.ਸ. ਗੜਾਂਗਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗ੍ਰੈਜੂਏਸ਼ਨ ਵਰਗ ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ (ਸਰਕਾਰੀ ਕਾਲਜ, ਡੇਰਾਬਸੀ), ਦੂਜਾ ਸਥਾਨ ਚਰਨਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋ. ਕਾਲਜ, ਭਾਗੋਮਾਜਰਾ) ਅਤੇ ਤੀਜਾ ਸਥਾਨ ਹਰਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋ. ਕਾਲਜ, ਭਾਗੋਮਾਜਰਾ) ਨੇ ਪ੍ਰਾਪਤ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਨਜੀਤ ਸਿੰਘ ਅਤੇ ਸਮੂਹ ਸਟੈਨੋਗ੍ਰਾਫ਼ੀ ਵਿਦਿਆਰਥੀ ਵੀ ਮੌਜੂਦ ਸਨ।