ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

11:21 AM Sep 18, 2024 IST
ਸੰਗਰੂਰ ’ਚ ਸ਼ਤਰੰਜ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਖਿਡਾਰੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਰਵਿੰਦਰ ਸਿੰਘ ਸੇਵਾਮੁਕਤ ਜ਼ਿਲ੍ਹਾ ਖੇਡ ਅਫਸਰ ਮੌਜੂਦ ਸਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ।
ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਾਕਸਿੰਗ ਅੰਡਰ-14 (ਲੜਕੀਆਂ) ਭਾਰ ਵਰਗ 30-32 ਕਿੱਲੋ ਵਿੱਚ ਖੁਸ਼ਪ੍ਰੀਤ ਕੌਰ, ਰੁਕਨਾ ਕੌਰ ਅਤੇ ਸੰਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਭਾਰ ਵਰਗ 32-34 ਕਿਲੋ ਵਿੱਚ ਪ੍ਰਦੀਪ ਕੌਰ ਨੇ ਪਹਿਲਾ ਅਤੇ ਕੋਮਲ ਰਾਣੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਭਾਰ ਵਰਗ 34-36 ਕਿਲੋ ਵਿੱਚ ਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਸਰਾ, ਗੁਰਨੂਰ ਕੌਰ ਅਤੇ ਗਗਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ ਉਮਰ ਵਰਗ 31-40 (ਪੁਰਸ਼) 800 ਮੀਟਰ ਦੌੜ ਵਿੱਚ ਰੌਬਿਨ ਸਿੰਗਲਾ, ਸੋਨੀ ਸਿੰਘ ਅਤੇ ਰਮਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਟੇਬਲ ਟੈਨਿਸ ਅੰਡਰ-14 (ਲੜਕੇ) ਦੇ ਮੁਕਾਬਲੇ ਵਿੱਚ ਪਿੰਡ ਕਪਿਆਲ ਦੀ ਟੀਮ ਨੇ ਪਹਿਲਾ, ਜੌਲੀ ਅਕੈਡਮੀ ਧੂਰੀ ਦੀ ਟੀਮ ਨੇ ਦੂਸਰਾ, ਸਰਕਾਰੀ ਹਾਈ ਸਕੂਲ ਤਕੀਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪਿਆਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਦੌਰਾਨ ਸ਼ਤਰੰਜ ਦੇ ਮੁਕਾਬਲੇ ਵੀ ਕਰਵਾਏ ਗਏ।

Advertisement

Advertisement