ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲੇ ਕਰਵਾਏ

08:53 AM Oct 24, 2024 IST
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 23 ਅਕਤੂਬਰ
ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰਾਜੈਕਟ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਫੋਕ ਡਾਂਸ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸ਼ਿਰਕਤ ਕੀਤੀ। ਨੋਡਲ ਅਫ਼ਸਰ ਪਰਮਲ ਸਿੰਘ ਤੇਜਾ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਰੋਲ ਪਲੇਅ ਦੀਆਂ 7 ਟੀਮਾਂ ਨੇ ਭਾਗ ਲਿਆ। ਇਨ੍ਹਾਂ ’ਚੋਂ ਸਰਕਾਰੀ ਹਾਈ ਸਕੂਲ ਛਾਜਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਧੂਰੀ ਨੇ ਦੂਜਾ ਸਥਾਨ, ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਲੋਕ ਨਾਚ ਦੀਆਂ 8 ਟੀਮਾਂ ਨੇ ਭਾਗ ਲਿਆ। ਇਨ੍ਹਾਂ ’ਚੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਨੇ ਪਹਿਲਾ ਸਥਾਨ, ਸਕੂਲ ਆਫ਼ ਐਮੀਨੈਂਸ ਲੌਂਗੋਵਾਲ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ ਨੇ ਤੀਜਾ ਸਥਾਨ ਹਾਸਲ ਕੀਤਾ। ਬਲਜਿੰਦਰ ਕੌਰ, ਹਰਦੀਪ ਕੌਰ, ਪ੍ਰੇਮ ਸਰੂਪ ਛਾਜਲੀ, ਗੁਰਮੇਲ ਸਿੰਘ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ।

Advertisement

Advertisement