For the best experience, open
https://m.punjabitribuneonline.com
on your mobile browser.
Advertisement

ਪਿੰਡ ਸਿਧਾਣਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ

08:06 AM Sep 13, 2024 IST
ਪਿੰਡ ਸਿਧਾਣਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ
ਇਨਾਮ ਵੰਡ ਸਮਾਗਮ ਦੌਰਾਨ ਵਿਧਾਇਕ ਬਲਕਾਰ ਸਿੱਧੂ ਤੇ ਹੋਰ ਸ਼ਖ਼ਸੀਅਤਾਂ।
Advertisement

ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 12 ਸਤੰਬਰ
ਗੱਤਕੇ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਸ਼ਿਵਪਾਲ ਗੋਇਲ ਦੀ ਅਗਵਾਈ ਹੇਠ ਪਿੰਡ ਸਿਧਾਣਾ ਵਿੱਚ ਸਮਾਪਤ ਹੋਏ। ਪਹਿਲੇ ਦਿਨ ਦੇ ਮੁੱਖ ਮਹਿਮਾਨ ਵਜੋਂ ਇੰਟੈਲੀਜੈਂਸੀ ਵਿੰਗ ਦੇ ਏਆਈਜੀ ਅਵਨੀਤ ਕੌਰ ਸਿੱਧੂ ਪਹੁੰਚੇ। ਦੂਜੇ ਦਿਨ ਦੇ ਮੁੱਖ ਮਹਿਮਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਸਨ। ਉਨ੍ਹਾਂ ਨੇ ਗੱਤਕਾ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਸਿੱਖ ਇਤਿਹਾਸ ਦੇ ਉਨ੍ਹਾਂ ਪੰਨਿਆਂ ਦਾ ਜ਼ਿਕਰ ਕੀਤਾ ਜਦੋਂ ਇਹ ਯੁੱਧ ਕਲਾ ਜੀਵਨ ਦਾ ਹਿੱਸਾ ਬਣੀ।ਸਰਕਾਰੀ ਹਾਈ ਸਕੂਲ ਸਿਧਾਣਾ ਦੀਆਂ ਵਿਦਿਆਰਥਣਾਂ ਨੇ ਮੰਡੀ ਫੂਲ ਜੋਨ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਹੈਡ ਮਾਸਟਰ ਅਮਰਿੰਦਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਵੱਖ ਵੱਖ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਐਸਡੀਐਮ ਕੰਵਰਪਾਲ ਸਿੰਘ, ਡੀਐਸਪੀ ਫੂਲ ਪ੍ਰਦੀਪ ਸਿੰਘ, ਡੀਈਓ ਸ਼ਿਵਪਾਲ ਗੋਇਲ, ਜਿਲ੍ਹਾ ਖੇਡ ਅਫਸਰ ਜਸਵੀਰ ਸਿੰਘ ਗਿੱਲ, ਤੇ ਨਾਇਬ ਤਹਿਸੀਲਦਾਰ ਬੀਰਬਲ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement