For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ 23 ਤੋਂ ਸ਼ੁਰੂ

07:20 AM Sep 19, 2024 IST
ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ 23 ਤੋਂ ਸ਼ੁਰੂ
Advertisement

ਪਟਿਆਲਾ: ਖੇਡ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ’ਚ ਭਾਗ ਲੈਣ ਲਈ ਖਿਡਾਰੀ 21 ਸਤੰਬਰ ਤੱਕ ਆਪਣੇ ਐਂਟਰੀ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਹੋਣ ਵਾਲੇ ਮੁਕਾਬਲਿਆਂ ਸਬੰਧੀ ਵਿਸਥਾਰ ਵਿੱਚ ਦੱਸਿਆ ਕਿ ਖੋਹ-ਖੋਹ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ। ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਦੇ ਮੁਕਾਬਲੇ ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਹੋਣਗੇ। ਜਦਕਿ ਐਥਲੈਟਿਕਸ ਦੇ ਮੁਕਾਬਲੇ ਪੋਲੋ ਗਰਾਊਂਡ ਤੇ ਫੁੱਟਬਾਲ ਦੇ ਖਾਲਸਾ ਕਾਲਜ ਪਟਿਆਲਾ ਤੇ ਫਿਜ਼ੀਕਲ ਕਾਲਜ ਪਟਿਆਲਾ ਵਿੱਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤੈਰਾਕੀ ਦੇ ਮੁਕਾਬਲੇ ਸਰਕਾਰੀ ਤੈਰਾਕੀ ਪੂਲ ਪਟਿਆਲਾ ਵਿੱਚ ਹੋਣਗੇ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement