ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਲੋਕ ਸੰਗਰਾਮ ਰੈਲੀ’ ਦੀ ਤਿਆਰੀ ਲਈ ਜ਼ਿਲ੍ਹਾ ਪੱਧਰੀ ਇਕੱਤਰਤਾ

08:16 AM May 15, 2024 IST
ਭੁੱਚੋ ਖੁਰਦ ਵਿੱਚ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।

ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਮਈ
ਬਰਨਾਲਾ ਵਿੱਚ 26 ਮਈ ਨੂੰ ਹੋਣ ਵਾਲੀ ਲੋਕ ਸੰਗਰਾਮ ਰੈਲੀ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਭੁੱਚੋ ਖੁਰਦ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਭਾਰੀ ਇਕੱਠ ਕੀਤਾ। ਇਸ ਦੌਰਾਨ ਸਾਰੇ ਪਿੰਡਾਂ ਨੂੰ ਪੋਸਟਰ ਵੰਡੇ ਗਏ ਅਤੇ ਪਿੰਡਾਂ ਵਿੱਚ ਤਿਆਰੀ ਮੁਹਿੰਮ ਚਲਾਉਣ ਦੀ ਵਿਉਂਤਬੰਦੀ ਕੀਤੀ ਗਈ। ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਰਤੀ ਤਬਕਿਆਂ ਨਾਲ ਸਬੰਧਤ ਦੋ ਦਰਜਨ ਜਥੇਬੰਦੀਆਂ ਨੇ ਇਸ ਸਾਂਝੀ ਸੰਗਰਾਮ ਰੈਲੀ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਲਾਮਬੰਦੀ ਮੁਹਿੰਮ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਹਕੀਕੀ ਮੁੱਦੇ ਉਭਾਰੇ ਜਾਣ ਅਤੇ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵੱਡੇ ਸਾਂਝੇ ਅਤੇ ਘੋਲਾਂ ਦੇ ਰਾਹ ਬੁਲੰਦ ਕੀਤੇ ਜਾਣ। ਵੋਟ ਪਾਰਟੀਆਂ ਕੋਲ ਲੋਕਾਂ ਦੇ ਭਖਦੇ ਅਤੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਰਤੀ ਲੋਕਾਂ ਦੇ ਅਸਲੀ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟ ਪਾਰਟੀਆਂ ਦੀਆਂ ਪਾਟਕਪਾਊ ਅਤੇ ਭਟਕਾਊ ਚਾਲਾਂ ਨੂੰ ਪਛਾੜਦੇ ਹੋਏ ਸਾਂਝੇ ਮੁੱਦਿਆਂ ਉੱਪਰ ਸਾਰੇ ਕਿਰਤੀ ਤਬਕਿਆਂ ਨੂੰ ਇੱਕਜੁੱਟ ਹੋ ਕੇ ਸੰਘਰਸ਼ਸ਼ੀਲ ਲੋਕ ਲਹਿਰ ਉਸਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਬਰਨਾਲਾ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਮੀਟਿੰਗ ਕੀਤੀ ਜਾਵੇਗੀ।

Advertisement

Advertisement