ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ
10:44 AM Oct 10, 2024 IST
ਜਲੰਧਰ: ਯੁਵਕ ਸੇਵਾਵਾਂ ਵਿਭਾਗ ਜਲੰਧਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਦੇ 39 ਕਾਲਜਾਂ ਦੇ ਰੈੱਡ ਰਿਬਨ ਇੰਚਾਰਜਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਨੇ ਰੈਡ ਰਿਬਨ ਕਲੱਬਾਂ ਨੂੰ ਕਾਲਜਾਂ ਵਿੱਚ ਨੌਜਵਾਨਾਂ ਨੂੰ ਐੱਚਆਈਵੀ ਏਡਜ਼ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਦੌਰਾਨ ਡਾ. ਬੀਆਰ ਅੰਬੇਡਕਰ ਕਾਲਜ ਬੂਟਾ ਮੰਡੀ ਤੋਂ ਡਾ. ਹਰਬਿਲਾਸ ਹੀਰਾ, ਡੀਏਵੀ ਕਾਲਜ ਜਲੰਧਰ ਤੋਂ ਡਾ. ਸਾਹਿਬ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਕੌਰ ਅਤੇ ਪ੍ਰੋ. ਮਨਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement