ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰ ਦੇ ਸਾਇੰਸ ਡਰਾਮਾ ਮੁਕਾਬਲੇ

08:38 AM Nov 05, 2024 IST
ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਇਨਾਮ ਹਾਸਲ ਕਰਦੇ ਹੋਏ ਜੇਤੂ ਵਿਦਿਆਰਥੀ| ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 4 ਨਵੰਬਰ
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਜਗਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿੱਚ ਅੱਜ ਜ਼ਿਲ੍ਹਾ ਪੱਧਰ ਦੇ ਸਾਇੰਸ ਡਰਾਮਾ ਮੁਕਾਬਲੇ ਕਰਵਾਏ ਗਏ| ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕ ਪੱਧਰ ਦੀਆਂ ਨੌਂ ਟੀਮਾਂ ਦੇ 100 ਦੇ ਕਰੀਬ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੜਿਆਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ| ਡਰਾਮਾ ਮੁਕਾਬਲਿਆਂ ਵਿੱਚ ਗੱਗੋਬੁਆ ਸਕੂਲ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਧੀਆ ਅਦਾਕਾਰ, ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਵਧੀਆ ਅਦਾਕਾਰਾ, ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਦੀ ਸਾਇੰਸ ਮਿਸਟ੍ਰੈਸ ਅਰਸ਼ਪ੍ਰੀਤ ਕੌਰ ਨੂੰ ਵਧੀਆ ਡਾਇਰੈਕਟਰ, ਸਾਇੰਸ ਮਾਸਟਰ ਗੁਰਇਕਬਾਲ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਵਧੀਆ ਕਹਾਣੀਕਾਰ ਦਾ ਸਨਮਾਨ ਦਿੱਤਾ ਗਿਆ|

Advertisement

Advertisement