ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋਂ ਆਈਟੀਆਈ ਦਾ ਦੌਰਾ

07:48 AM Jul 06, 2023 IST
ਆਈਟੀਆਈ ਦਾ ਨਿਰੀਖਣ ਕਰਦੇ ਹੋਏ ਚਰਨਜੀਤ ਸਿੰਘ ਅੱਕਾਂਵਾਲੀ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 5 ਜੁਲਾਈ
ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਸਰਕਾਰੀ ਆਈ.ਟੀ.ਆਈ. ਮਾਨਸਾ ਦਾ ਦੌਰਾ ਕਰਦਿਆਂ ਸੰਸਥਾ ਵਿੱਚ ਸਿਖਿਆਰਥੀਆਂ ਦੀ ਬਿਹਤਰ ਸਿਖਲਾਈ ਅਤੇ ਮੁੱਢਲੀਆਂ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਇਸ ਮੌਕੇ ਸੰਸਥਾ ਵਿਚ ਚੱਲ ਰਹੀਆਂ ਵੱਖ-ਵੱਖ ਟਰੇਡਾਂ ਦੀਆਂ ਕਲਾਸਾਂ ਦਾ ਨਿਰੀਖਣ ਕੀਤਾ ਅਤੇ ਸਿਖਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ।
ਚੇਅਰਮੈਨ ਅੱਕਾਂਵਾਲੀ ਨੇ ਕਿਹਾ ਕਿ ਹੁਨਰ ਦੇ ਨਾਲ ਨਾਲ ਸਿਖਿਆਰਥੀਆਂ ਦੀ ਖੇਡਾਂ ਵੱਲ ਵੀ ਰੁਚੀ ਪੈਦਾ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਹੋ ਸਕੇ।
ਉਨ੍ਹਾਂ ਸੰਸਥਾ ਦੇ ਆਈ.ਐਮ.ਸੀ. ਦੇ ਚੇਅਰਮੈਨ ਰੂਪ ਸਿੰਘ ਅਤੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਨਾਲ ਵਿਚਾਰ ਵਟਾਂਦਰਾ ਕਰਦਿਆਂ ਸੰਸਥਾ ਦੀ ਇਮਾਰਤ ਤੋਂ ਮੇਨ ਸੜਕ ਤੱਕ ਦਾ ਰਸਤਾ ਇੰਟਰਲੌਕ ਟਾਈਲਾਂ ਨਾਲ ਪੱਕਾ ਕਰਨ ਅਤੇ ਸੰਸਥਾ ਅੰਦਰ ਖੇਡ ਗਰਾਊਂਡਾਂ ਦੇ ਕੰਮਾਂ ਨੂੰ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
Tags :
ਆਈਟੀਆਈਚੇਅਰਮੈਨਜ਼ਿਲ੍ਹਾਦੌਰਾਬੋਰਡਯੋਜਨਾਵੱਲੋਂ
Advertisement