For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ

06:24 AM Aug 03, 2024 IST
ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ
Advertisement

ਪੱਤਰ ਪ੍ਰੇਰਕ
ਪਟਿਆਲਾ, 2 ਅਗਸਤ
ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਨਾਰਾਜ਼ ਧੜੇ ਦੇ ਆਗੂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸੁਖਵਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਮਹੇਸ਼ਇੰਦਰ ਸਿੰਘ ਗਰੇਵਾਲ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਲੜਾ ਕੇ ਕਥਿਤ ਗੁਰੂ ਦੀ ਗੋਲਕ ’ਚੋਂ ਮੈਡੀਕਲ ਦੀ ਪੜ੍ਹਾਈ ਕਰਵਾ ਕੇ ਮਹੇਸ਼ਇੰਦਰ ਗਰੇਵਾਲ ਨੇ ਆਪਣੇ ਬੇਟੇ ਨੂੰ ਡਾਕਟਰ ਬਣਾਇਆ ਜਿਸ ਦਾ ਰਾਜ ਖੁੱਲ੍ਹਣ ’ਤੇ ਅਖੀਰ ’ਚ ਤਲਵੰਡੀ ਸਾਹਿਬ ਨੇ ਪੈਸੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਅੱਜ ਜੇਕਰ ਡੇਰਾ ਸਿਰਸਾ ਮੁਖੀ ਦਾ ਸੱਚ ਉਜਾਗਰ ਹੋ ਰਿਹਾ ਹੈ ਤਾਂ ਉਸ ਤੋਂ ਭੱਜਣਾ ਨਹੀਂ ਚਾਹੀਦਾ ਸਗੋਂ ਸੱਚ ਕਬੂਲ ਲੈਣਾ ਹੀ ਚਾਹੀਦਾ ਹੈ।

Advertisement
Advertisement
Author Image

sukhwinder singh

View all posts

Advertisement