ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਨਿੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਐੱਸਐੱਸਪੀ ਟਰੈਫਿਕ ਸਣੇ ਪੁਲੀਸ ਤੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਜਨਿ੍ਹਾਂ ਨੇ ਸ਼ਹਿਰ ਵਿੱਚ ਸੜਕੀ ਹਾਦਸਿਆਂ ’ਤੇ ਨੱਥ ਪਾਉਣ ਬਾਰੇ ਵਿਚਾਰ ਕੀਤੀ। ਟਰੈਫਿਕ ਪੁਲੀਸ ਨੇ ਕਿਹਾ ਕਿ ਸ਼ਹਿਰ ਵਿੱਚ ਸਕੂਲੀ ਬੱਚਿਆਂ, ਪੈਦਲ ਚੱਲਣ ਵਾਲਿਆਂ ਅਤੇ ਸਾਈਕਲ ਚਲਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਨਾਉਣਾ ਪੁਲੀਸ ਦੀ ਪਹਿਲੀ ਜ਼ਿੰਮੇਵਾਰੀ ਹੈ। ਮੀਟਿੰਗ ਵਿੱਚ ਮੱਧ ਮਾਰਗ ’ਤੇ ਥ੍ਰੀ ਵ੍ਹੀਲਰਾਂ ਲਈ ਪਿੱਕ ਤੇ ਡਰੋਪ ਪੁਆਇੰਟਸ ਬਨਾਉਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ ਸਾਈਕਲ ਟਰੈਕਾਂ ਦੀ ਮੁਰੰਮਤ, ਪਿੰਡ ਖੁੱਡਾ ਲਾਹੌਰਾ ਤੇ ਖੁੱਡਾ ਜੱਸੂ ਵਿੱਚ ਕੰਕਰੀਟ ਦੇ ਬੈਰੀਅਰ ਬਨਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਮੌਜੂਦ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੜਕੀ ਹਾਦਸਿਆਂ ’ਤੇ ਨੱਥ ਪਾਉਣ ਲਈ ਵਾਧੂ ਸੜਕ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਦੇ ਢੁਕਵੇਂ ਹੱਲ ਕੱਢਣ ਦੀ ਹਦਾਇਤ ਕੀਤੀ। -ਟਨਸ