ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਸੰਗਰੂਰ ਮੱਛੀ ਪੂੰਗ ਪੈਦਾਵਾਰ ਤੇ ਸਪਲਾਈ ਵਿੱਚ ਮੋਹਰੀ

07:16 AM Jul 17, 2024 IST
ਸੰਗਰੂਰ ਜ਼ਿਲ੍ਹੇ ’ਚ ਮੱਛੀ ਪੂੰਗ ਲਈ ਬਣਾਇਆ ਹੋਇਆ ਤਲਾਬ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਜੁਲਾਈ
ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੇ ਨੀਲੀ ਕ੍ਰਾਂਤੀ ਵੱਲ ਆਪਣਾ ਕਦਮ ਵਧਾਇਆ ਹੈ। ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਜ਼ਿਲ੍ਹਾ ਸੰਗਰੂਰ ਵਿੱਚ ਵਿੱਤੀ ਸਾਲ 2024-25 ਦੇ ਪਹਿਲੇ 3 ਮਹੀਨਿਆਂ ਦੌਰਾਨ ਕਰੀਬ 65 ਏਕੜ ਨਵਾਂ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ ਜਿਸ ਵਿਚ 15 ਏਕੜ ਦੇ 6 ਪ੍ਰਾਈਵੇਟ ਮੱਛੀ ਤਲਾਬ ਅਤੇ 50 ਏਕੜ ਦੇ ਪੰਚਾਇਤੀ ਛੱਪੜ ਮੱਛੀ ਪਾਲਣ ਅਧੀਨ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤ ਦੋ ਸਰਕਾਰੀ ਮੱਛੀ ਪੂੰਗ ਫਾਰਮ ਸੰਗਰੂਰ ਅਤੇ ਬੇਨੜਾ ਵਿਖੇ 1 ਕਰੋੜ 50 ਲੱਖ ਮੱਛੀ ਪੂੰਗ ਪੈਦਾ ਕੀਤਾ ਗਿਆ ਹੈੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਸੰਗਰੂਰ ਪੂਰੇ ਪੰਜਾਬ ਵਿੱਚੋਂ ਮੱਛੀ ਪੈਦਾਵਾਰ ਅਤੇ ਸਪਲਾਈ ਵਿੱਚ ਮੋਹਰੀ ਰਿਹਾ ਹੈ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਵੇਂ ਤਿਆਰ ਕੀਤੇ ਜਾ ਰਹੇ ਮੱਛੀ ਪਾਲਕਾਂ ਨੂੰ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਸਬਸਿਡੀ ਜਲਦੀ ਹੀ ਪ੍ਰਵਾਨਗੀ ਉਪਰੰਤ ਵੰਡ ਦਿੱਤੀ ਜਾਵੇਗੀ।

Advertisement

Advertisement
Advertisement