ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਬਰਨਾਲਾ ਜੇਲ੍ਹ ਦਾ ਦੌਰਾ
07:47 AM Oct 02, 2024 IST
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 1 ਅਕਤੂਬਰ
ਜ਼ਿਲ੍ਹਾ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬੀਬੀਐੱਸ ਤੇਜੀ ਵੱਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਮਨਿੰਦਰ ਸਿੰਘ ਹਾਜ਼ਰ ਸਨ। ਸੈਸ਼ਨ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਬੈਰਕਾਂ ਅਤੇ ਰਸੋਈ ਦੀ ਚੈਕਿੰਗ ਕੀਤੀ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ’ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰ ਕੇ ਦੋ ਦਿਨ ਦੇ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ। ਜੇਲ੍ਹ ਵਿੱਚ ਸਟੇਟ ਬੈਂਕ ਆਫ ਇੰਡੀਆ ਦੀ ਸਹਾਇਤਾ ਨਾਲ ਬੰਦੀਆਂ ਨੂੰ ਕਿੱਤਾ ਮੁੱਖੀ ਕੋਰਸ ਕਰਵਾਇਆ ਗਿਆ ਅਤੇ ਕੋਰਸ ਪੂਰਾ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਵੰਡੇ ਗਏ।
Advertisement
Advertisement