ਜ਼ਿਲ੍ਹਾ ਖਜ਼ਾਨਾ ਅਫ਼ਸਰ ਮੁਅੱਤਲ
11:10 AM Jul 24, 2023 IST
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 23 ਜੁਲਾਈ
ਆਪਣੇ ਹੀ ਦਫ਼ਤਰ ਦੇ ਬਾਹਰ ਫਾਈਲਾਂ ਤਿਆਰ ਕਰਨ ਵਾਲੇ ਵਿਅਕਤੀ ਦੇ ਖੋਖੇ ਦੀ ਕੁਰਸੀ ’ਤੇ ਕਥਿਤ ਰੂਪ ਵਿੱਚ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਬੇਸੁੱਧ ਪਏ ਹੋਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਕਾਰਜਕਾਰੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਗੁਰਦਾਸਪੁਰ ਮੋਹਨ ਦਾਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਨਿੀਂ ਇਹ ਅਧਿਕਾਰੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਬਾਹਰ ਪੈਨਸ਼ਨ ਆਦਿ ਦੀਆਂ ਫਾਈਲਾਂ ਤਿਆਰ ਕਰਨ ਵਾਲੇ ਵਿਅਕਤੀ ਦੇ ਖੋਖੇ ਦੀ ਕੁਰਸੀ ’ਤੇ ਬੇਸੁੱਧ ਪਿਆ ਸੀ। ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਇਸ ਦੀ ਮੁਅੱਤਲੀ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਖ਼ਜ਼ਾਨਾ ਅਤੇ ਲੇਖਾ ਪੰਜਾਬ ਵੱਲੋਂ ਜਾਰੀ ਕੀਤੇ ਇਸ ਪੱਤਰ ਵਿੱਚ ਕਿਹਾ ਹੈ ਕਿ ਦੋਸ਼ ਸੂਚੀ ਸਬੰਧਤ ਖ਼ਜ਼ਾਨਾ ਅਧਿਕਾਰੀ ਨੂੰ ਅਲੱਗ ਤੋਂ ਭੇਜੀ ਜਾ ਰਹੀ ਹੈ।
Advertisement
Advertisement