ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਤੀ ਤੋਂ ਪ੍ਰੇਸ਼ਾਨ ਔਰਤ ਨੇ ਫਾਹਾ ਲਿਆ

08:17 AM Apr 18, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਪਰੈਲ
ਥਾਣਾ ਫੋਕਲ ਪੁਆਇੰਟ ਦੇ ਇਲਾਕੇ ਮਾਤਾ ਭਾਗ ਕੌਰ ਕਲੋਨੀ ਪਿੰਡ ਗੋਬਿੰਦਗੜ੍ਹ ਰਹਿੰਦੀ ਇੱਕ ਵਿਆਹੁਤਾ ਨੇ ਜ਼ਹਿਰੀਲੀ ਦਵਾਈ ਪੀਕੇ ਜਾਨ ਦੇ ਦਿੱਤੀ ਹੈ। ਇਸ ਸਬੰਧੀ ਰੋਸ਼ਨ ਕਲੋਨੀ ਕਾਲਕਾ ਰੋਡ ਪੁਰਾਣਾ ਰਾਜਪੁਰਾ ਵਾਸੀ ਅਮਰਜੀਤ ਸ਼ਰਮਾ ਨੇ ਦੱਸਿਆ ਕਿ ਉਸ ਦੀ ਲੜਕੀ ਮਨੀਸ਼ਾ ਰਾਣੀ (37) ਦਾ ਵਿਆਹ ਕਰੀਬ 18 ਸਾਲ ਪਹਿਲਾਂ ਰਾਜੇਸ਼ ਕੁਮਾਰ ਸ਼ਰਮਾ ਨਾਲ ਹੋਇਆ ਸੀ। ਉਹ ਲੜਕੀ ਨੂੰ ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਤੰਗ ਆ ਕੇ ਲੜਕੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਬੇਹੋਸ਼ੀ ਦੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਲੜਕੀ ਨੂੰ ਦਾਖ਼ਲ ਕਰਨ ਤੋ ਕੱਝ ਚਿਰ ਬਾਅਦ ਹੀ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਰਾਜੇਸ਼ ਕੁਮਾਰ ਸ਼ਰਮਾ ਵਾਸੀ ਮਾਤਾ ਭਾਗ ਕੌਰ ਕਲੋਨੀ ਪਿੰਡ ਗੋਬਿੰਦਗੜ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement