For the best experience, open
https://m.punjabitribuneonline.com
on your mobile browser.
Advertisement

ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਿਆ

08:55 AM Mar 12, 2024 IST
ਪੈਸਿਆਂ ਦੇ ਲੈਣ ਦੇਣ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਿਆ
Advertisement

ਪੱਤਰ ਪ੍ਰੇਰਕ
ਪੱਖੋ ਕੈਂਚੀਆਂ, 11 ਮਾਰਚ
ਪਿੰਡ ਚੀਮਾ ਵਿਖੇ ਇੱਕ ਵਿਅਕਤੀ ਨੇ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਤੋਂ ਪ੍ਰੇਸ਼ਾਨ ਹੋ ਕੇ ਅੱਜ ਸਵੇਰ ਘਰ ਵਿੱਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨੱਥਾ ਸਿੰਘ ਵਜੋਂ ਹੋਈ ਹੈ। ਨੱਥਾ ਸਿੰਘ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਪਿੰਡ ਵਿੱਚ ਮਹੀਨਾਵਾਰ ਕਮੇਟੀਆਂ ਦੇ ਪੈਸਿਆਂ ਦਾ ਲੈਣ-ਦੇਣ ਕਰਦੀ ਹੈ। ਪਿੰਡ ਦੇ ਕੁੱਝ ਲੋਕਾਂ ਨੇ ਕਮੇਟੀਆਂ ਦੇ ਪੈਸੇ ਲੈਣ ਦੇ ਬਾਵਜੂਦ ਪਰਿਵਾਰ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਵੱਲੋਂ ਉਸ ਦੇ ਪਿਤਾ ਤੇ ਉਸ ਨੂੰ ਧਮਕਾਇਆ ਜਾਂਦਾ ਰਿਹਾ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਖਦੁਕੁਸ਼ੀ ਕਰ ਲਈ। ਪੁਲੀਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਦਾ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲੀਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨ ਦਰਜ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

Advertisement
Advertisement
×