ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਝਗੜੇ ਤੋਂ ਪ੍ਰੇਸ਼ਾਨ ਵਿਅਕਤੀ ਮੋਬਾਈਲ ਟਾਵਰ ’ਤੇ ਚੜ੍ਹਿਆ

08:36 AM Jun 12, 2024 IST
ਟਾਵਰ ’ਤੇ ਚੜ੍ਹਿਆ ਹੋਇਆ ਵਿਕਰਮ। -ਫੋਟੋ: ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਚੰਡੀਗੜ੍ਹ ਦੇ ਸੈਕਟਰ-17 ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਵੇਰੇ 8.30 ਵਜੇ ਦੇ ਕਰੀਬ ਇਕ ਵਿਅਕਤੀ ਪੁਰਾਣੇ ਕੋਰਟ ਕੰਪਲੈਕਸ ਦੇ ਨਜ਼ਦੀਕ ਪਾਰਕਿੰਗ ਵਿੱਚ ਸਥਿਤ ਪ੍ਰਾਈਵੇਟ ਕੰਪਨੀ ਦੇ ਮੋਬਾਈਲ ਟਾਵਰ ’ਤੇ ਚੜ੍ਹ ਗਿਆ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੂੰ ਹੱਥਾ-ਪੈਰਾਂ ਦੀ ਪੈ ਗਈ। ਉਸ ਦੀ ਪਛਾਣ ਵਿਕਰਮ ਵਾਸੀ ਜੀਂਦ, ਹਰਿਆਣਾ ਵਜੋਂ ਹੋਈ ਹੈ। ਉਸ ਨੇ ਕਿਹਾ ਕਿ ਉਹ ਜ਼ਮੀਨੀ ਝਗੜੇ ਕਾਰਨ ਪ੍ਰੇਸ਼ਾਨ ਹੈ। ਉਸ ਨੂੰ ਪੰਜਾਬ ਦੀ ਮਾਨਸਾ ਪੁਲੀਸ ਤੋਂ ਕੋਈ ਇਨਸਾਫ਼ ਨਹੀਂ ਮਿਲ ਰਿਹਾ ਹੈ। ਉਸ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੁੰਦਾ ਹੈ। ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਚਰਨਜੀਤ ਸਿੰਘ ਅਤੇ ਗੁਰਮੁੱਖ ਸਿੰਘ ਨੇ ਉਸ ਨੂੰ ਨੂੰ 5-6 ਘੰਟੇ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਨਾ ਮੰਨਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਨਵਰਾਜ ਬਰਾੜ ਨਾਲ ਗੱਲ ਕਰਵਾਉਣ ਤੋਂ ਬਾਅਦ ਇਨਸਾਫ਼ ਦਿਵਾਉਣ ਦਾ ਭਰੋਸਾ ਦਿਵਾ ਕੇ ਹੇਠਾਂ ਉਤਾਰਿਆ ਗਿਆ। ਚੰਡੀਗੜ੍ਹ ਪੁਲੀਸ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਉਸ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਵਿਕਰਮ ਨੇ ਪੁਲੀਸ ਨੂੰ ਕਿਹਾ ਕਿ ਉਸ ਦਾ ਪੰਜਾਬ ਦੇ ਜ਼ਿਲ੍ਹਾ ਮਾਨਸਾ ਅਧੀਨ ਆਉਂਦੇ ਪਿੰਡ ਜਟਾਣਾ ਵਿੱਚ ਜ਼ਮੀਨੀ ਝਗੜਾ ਹੈ। ਉਸ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ। ਉਸ ਨੇ ਕਿਹਾ ਕਿ ਉਹ ਕਈ ਵਾਰ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰ ਚੁੱਕਾ ਹੈ, ਪਰ ਮਿਲਣ ਲਈ ਸਮਾਂ ਨਹੀਂ ਮਿਲ ਰਿਹਾ ਹੈ। ਇਸੇ ਕਰਕੇ ਅੱਜ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਲਈ ਚੰਡੀਗੜ੍ਹ ਪਹੁੰਚਿਆ ਹੈ। ਉਸ ਨੇ ਕਿਹਾ ਕਿ ਪੁਲੀਸ ਤੋਂ ਬਾਅਦ ਮੁੱਖ ਮੰਤਰੀ ਤੋਂ ਹੀ ਇਨਸਾਫ ਮਿਲਣ ਦੀ ਉਮੀਦ ਹੈ।
ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਚਰਨਜੀਤ ਸਿੰਘ ਨੇ ਕਿਹਾ ਕਿ ਉਸ ਵਿਅਕਤੀ ਨੂੰ ਮੁੱਖ ਮੰਤਰੀ ਦੇ ਓਐੱਸਡੀ ਨਵਰਾਜ ਬਰਾੜ ਨਾਲ ਗੱਲ ਕਰਵਾ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ ਤੇ ਟਾਵਰ ਤੋਂ ਹੇਠਾਂ ਉਤਾਰ ਦਿੱਤਾ ਹੈ।

Advertisement

ਮੁੱਖ ਮੰਤਰੀ ਦਫ਼ਤਰ ਨੇ ਮਾਨਸਾ ਪੁਲੀਸ ਤੋਂ ਰਿਪੋਰਟ ਮੰਗੀ

ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਨਵਰਾਜ ਬਰਾੜ ਨੇ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਮਾਨਸਾ ਪੁਲੀਸ ਤੋਂ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਵਿਕਰਮ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ।

Advertisement
Advertisement