ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਣਨ ਮਾਫ਼ੀਆ ਤੋਂ ਪ੍ਰੇਸ਼ਾਨ ਲੋਕਾਂ ਨੇ ਮਿੱਟੀ ਨਾਲ ਭਰੇ ਵਾਹਨ ਡੱਕੇ

07:55 AM Jun 13, 2024 IST
ਸਤਨੌਰ ’ਚ ਮਿੱਟੀ ਦੀਆਂ ਭਰੀਆਂ ਟਰਾਲੀਆਂ ਰੋਕ ਕੇ ਪ੍ਰਦਰਸ਼ਨ ਕਰਦੇ ਹੋਏ ਇਲਾਕਾ ਵਾਸੀ।

ਜੰਗ ਬਹਾਦਰ ਸਿੰਘ
ਗੜ੍ਹਸ਼ੰਕਰ, 12 ਜੂਨ
ਇਲਾਕੇ ਦੇ ਪਿੰਡਾਂ ਵਿੱਚ ਚੱਲਦੀ ਮਾਈਨਿੰਗ ਤੋਂ ਪ੍ਰੇਸ਼ਾਨ ਪਿੰਡ ਸਤਨੌਰ ਅਤੇ ਬਡੇਸਰੋਂ ਦੇ ਵਸਨੀਕਾਂ ਨੇ ਅੱਜ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਡੱਕਿਆ ਅਤੇ ਸਰਕਾਰ ਵਿਰੁੱਧ ਰੋਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਾਜ਼ਰ ਸਮਾਜ ਸੇਵੀ ਦਵਿੰਦਰ ਕੁਮਾਰ ਬਡੇਸਰੋਂ ਨੇ ਕਿਹਾ ਕਿ ਰਾਮਪੁਰ, ਬਿਲੜੋਂ, ਸਤਨੌਰ, ਬਡੇਸਰੋਂ, ਪੱਖੋਵਾਲ ਅਦਿ ਪਿੰਡਾਂ ਵਿੱਚ ਮਾਈਨਿੰਗ ਮਾਫੀਆ ਵੱਲੋਂ ਖੇਤਾਂ ਵਿੱਚ ਰੈਂਪ ਬਣਾ ਕੇ ਸ਼ਰੇਆਮ ਮਿੱਟੀ ਦੀ ਪੁਟਾਈ ਕੀਤੀ ਜਾ ਰਹੀ ਹੈ ਪਰ ਇਸ ਸਬੰਧੀ ਮਾਈਨਿੰਗ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਈਨਿੰਗ ਨਾਲ ਇਲਾਕੇ ਦੀਆਂ ਲਿੰਕ ਸੜਕਾਂ ਬਰਬਾਦ ਹੋ ਗਈਆਂ ਹਨ ਅਤੇ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ। ਇਸ ਮੌਕੇ ਹਾਜ਼ਰ ਪਿੰਡ ਸਤਨੌਰ ਦੇ ਵਸਨੀਕਾਂ ਨੇ ਕਿਹਾ ਕਿ ਸਤਨੌਰ ਪਿੰਡ ਤੋਂ ਹੋ ਪਿਛਲੇ ਮਹੁਨੇ ਤੋਂ ਹੋ ਰਹੀ ਇਸ ਮਾਈਨਿੰਗ ਨੇ ਇਲਾਕੇ ਦਾ ਨਕਸ਼ਾ ਹੀ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਰੈਕਟਰ ਟਰਾਲੀਆਂ ਅਤੇ ਜੇਸੀਬੀ ਮਸ਼ੀਨਾਂ ਦੇ ਸ਼ੋਰ ਨੇ ਇਲਾਕੇ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਅਤੇ ਮਿੱਟੀ-ਰੇਤ ਨਾਲ ਭਰੀਆਂ ਟਰੈਕਟਰ ਟਰਾਲੀਆਂ ਤੋਂ ਉਡਦੀ ਧੂੜ ਅਤੇ ਟਰੈਕਟਰ ਚਾਲਕਾਂ ਵਲੋਂ ਉਚੀ ਆਵਾਜ਼ ਵਿਚ ਲਗਾਏ ਜਾਂਦੇ ਡੈੱਕਾਂ ਦੇ ਸ਼ੋਰ ਨਾਲ ਸੜਕ ਦੁਆਲੇ ਸਥਿਤ ਘਰਾਂ ਦੇ ਵਸਨੀਕਾਂ ਦਾ ਰਹਿਣਾ ਦੁੱਭਰ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਪਿੰਡ ਰੌੜੀ ਦੇ ਇਕ ਠੇਕੇਦਾਰ ਵੱਲੋਂ ਸਰਕਾਰ ਦੀ ਸ਼ਹਿ ਨਾਲ ਪਿਛਲੇ ਕਈ ਸਾਲਾਂ ਤੋਂ ਗੜ੍ਹਸ਼ੰਕਰ ਦੇ ਨੀਮ ਪਹਾੜੀ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਦਾ ਵੱਡਾ ਕਾਰੋਬਾਰ ਕੀਤਾ ਜਾ ਰਿਹਾ ਹੈ ਪਰ ਮਾਈਨਿੰਗ ਵਿਭਾਗ ਇਸ ਪਾਸੇ ਅੱਖਾਂ ਬੰਦ ਕਰੀ ਬੈਠਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਰੇਆਮ ਚੱਲ ਰਹੀ ਮਾਈਨਿੰਗ ਪ੍ਰਤੀ ਵਿਭਾਗ ਵਲੋਂ ਕੋਈ ਕਾਰਵਾਈ ਨਾ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।
ਇਸ ਬਾਰੇ ਮਾਈਨਿੰਗ ਵਿਭਾਗ ਦੇ ਐੱਸਡੀਓ ਪਵਨ ਕੁਮਾਰ ਨੇ ਕਿਹਾ ਕਿ ਉਹ ਇਸ ਪਾਸੇ ਪੜਤਾਲ ਕਰਨਗੇ ਅਤੇ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement