ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਜਵਾਹੇ ਵਿੱਚ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ

06:31 PM Jun 23, 2023 IST

ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ

Advertisement

ਧੂਰੀ, 11 ਜੂਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਸ਼ਹਿਰ ਦੀ ਵੱਡੀ ਸਮੱਸਿਆ ਨੂੰ ਹੱਲ ਕਰਦੇ ਹੋਏ ਸ਼ਹਿਰ ਵਿੱਚੋ ਲੰਘਦੇ ਰਜਵਾਹੇ ਦਾ ਨਵੀਨੀਕਰਨ ਕਰਨ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੋਈ ਹੈ ਪਰ ਰਜਵਾਹੇ ਵਿੱਚ ਪਾਣੀ ਨਾ ਆਉਣ ਕਾਰਨ ਇਸ ਵਿੱਚ ਗੰਦਗੀ ਫੈਲ ਰਹੀ ਹੈ। ਇਹ ਗੰਦਗੀ ਸਵੇਰੇ ਸ਼ਾਮ ਸੈਰ ਕਰਨ ਵਾਲਿਆਂ ਲਈ ਪ੍ਰੇਸ਼ਾਨੀ ਦਾ ਘਰ ਬਣ ਰਹੀ ਹੈ। ਸ਼ਹਿਰ ਦੇ ਲੋਕ ਆਪਣੇ ਘਰਾਂ ਦੇ ਕੂੜੇ ਨੂੰ ਰਜਵਾਹੇ ਵਿੱਚ ਰਾਤ ਬਰਾਤੇ ਸੁੱਟ ਜਾਂਦੇ ਹਨ। ਭਾਵੇਂ ਨਗਰ ਕੌਂਸਲ ਧੂਰੀ ਦੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਘਰਾਂ ਦਾ ਕੂੜਾ ਰਜਵਾਹੇ ਵਿੱਚ ਨਾ ਸੁੱਟਣ ਦੀ ਬੇਨਤੀ ਲੋਕਾਂ ਅੱਗੇ ਕੀਤੀ ਜਾਂਦੀ ਹੈ ਪਰ ਸ਼ਹਿਰ ਦੇ ਲੋਕ ਇਨ੍ਹਾਂ ਸਰਕਾਰੀ ਹੁਕਮਾਂ ਦੀ ਕੋਈ ਪ੍ਰਵਾਹ ਨਹੀਂ ਕਰਦੇ । ਸ਼ਹਿਰ ਦੇ ਸਮਾਜਸੇਵੀ ਆਗੂ ਕਿਰਪਾਲ ਸਿੰਘ ਰਾਜੋਮਾਜਰਾ, ਹਰਬੰਸ ਸਿੰਘ ਸੋਢੀ, ਤਰਸੇਮ ਤਲਵਾੜ, ਜੈ ਜੰਦ, ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਰਜਵਾਹੇ ਵਿੱਚ ਲੰਮੇ ਸਮੇਂ ਤੋਂ ਪਾਣੀ ਨਹੀਂ ਛੱਡਿਆ ਗਿਆ। ਉਨ੍ਹਾਂ ਕਿਹਾ ਰਜਵਾਹੇ ਵਿੱਚ ਪਾਣੀ ਨੂੰ ਛੁਡਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫ਼ੈਸਰ ਉਂਕਾਰ ਸਿੰਘ ਨੂੰ ਮਿਲਣਗੇ।

Advertisement

ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਇਸ ਰਜਵਾਹੇ ਦਾ ਨਵੀਨੀਕਰਨ ਦਾ ਕੰਮ ਫੋਰਨ ਸ਼ੁਰੂ ਕਰਵਾਉਣ ਦੇ ਨਾਲ-ਨਾਲ ਇਸ ਵਿੱਚ ਪਾਣੀ ਛੱਡਿਆ ਜਾਵੇ। ਉਧਰ, ਓਐੱਸਡੀ ਪ੍ਰੋਫ਼ੈਸਰ ਉਂਕਾਰ ਸਿੰਘ ਨੇ ਕਿਹਾ ਇਸ ਸਮੱਸਿਆ ਦਾ ਫੋਰਨ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਇਸ ਰਜਵਾਹੇ ਦਾ ਜਲਦ ਸੁੰਦਰੀਕਰਨ ਕਰਨ ਜਾ ਰਹੀ ਹੈ।

Advertisement
Advertisement