ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਵਿਆ ਨੇ ਮਾਪਿਆਂ ਦਾ ਨਾਂ ਰੁਸ਼ਨਾਇਆ

07:26 AM May 16, 2024 IST
ਦਿਵਿਆ ਆਹੂਜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਤੇ ਹੋਰ।

ਫਿਲੌਰ:

Advertisement

ਇੱਥੋਂ ਦੇ ਡੀਆਰਵੀ ਡੀਏਵੀ ਸ਼ਤਾਬਦੀ ਪਬਲਿਕ ਸਕੂਲ ਦੀ ਵਿਦਿਆਰਥਣ ਦਿਵਿਆ ਆਹੂਜਾ ਨੇ 10ਵੀਂ ਜਮਾਤ ਦੇ ਨਤੀਜਿਆਂ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਵੱਖ-ਵੱਖ ਆਗੂਆਂ ਨੇ ਘਰ ਜਾ ਕੇ ਉਸ ਨੂੰ ਵਧਾਈਆਂ ਦਿੱਤੀਆਂ। 10ਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਆਹੂਜਾ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਦੇਸ਼ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਦਿਵਿਆ ਦੇ ਪਿਤਾ ਗੁਲਸ਼ਨ ਅਹੂਜਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ। ਇਸ ਮੌਕੇ ਜਲੰਧਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਹੂਜਾ ਦੇ ਘਰ ਰਾਮਗੜ੍ਹ ਜਾ ਕੇ ਵਧਾਈ ਦਿੱਤੀ। ਇਸ ਤੋਂ ਇਲਾਵਾ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀ ਘਰ ਜਾ ਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ। -ਪੱਤਰ ਪ੍ਰੇਰਕ

Advertisement
Advertisement