ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ
06:37 AM Oct 31, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆਂ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਤੇ ਮੋਹਿੰਦਰ ਭਗਤ ਨੇ ਸਾਂਝੇ ਤੌਰ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੋਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਹੈ।
Advertisement
Advertisement
Advertisement