ਇਕੋਲਾਹਾ ’ਚ ਬੂਟੇ ਲਾ ਕੇ ਮਨਾਈ ਦੀਵਾਲੀ
07:33 AM Nov 03, 2024 IST
Advertisement
ਖੰਨਾ: ਨੇੜਲੇ ਪਿੰਡ ਇਕੋਲਾਹਾ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਨੇ ਫਲਦਾਰ, ਛਾਂਦਾਰ ਅਤੇ ਫੁੱਲਾਂ ਵਾਲੇ ਬੂਟੇ ਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਵਾਲੇ ਦਿਨ ਚਲਾਏ ਜਾਣ ਵਾਲੇ ਪਟਾਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ ਉੱਥੇ ਹੀ ਇਹ ਲੋਕਾਂ ਅਤੇ ਜਾਨਵਰਾਂ ਲਈ ਵੀ ਖਤਰਨਾਕ ਹਨ। ਇਸ ਮੌਕੇ ਨਿਹੰਗ ਜਥੇਬੰਦੀ ਦੇ ਆਗੂ ਸਰਬਜੀਤ ਸਿੰਘ ਖਾਲਸਾ ਅਤੇ ਹਰਦੀਪ ਸਿੰਘ ਖਾਲਸਾ ਨੇ ਕਿਹਾ ਕਿ ਬੂਟਿਆਂ ਦਾ ਲੰਗਰ ਲਾਉਣ ਦੀ ਪਰੰਪਰਾ ਰੋਕ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਹਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਇਕ ਬੂਟਾ ਲਾ ਕੇ ਉਸ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਹਾਲ ਸਿੰਘ ਨਾਗਰਾ, ਦਿਲਪ੍ਰੀਤ ਸਿੰਘ, ਅਮਨਜੋਤ ਖੱਟੜਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement