For the best experience, open
https://m.punjabitribuneonline.com
on your mobile browser.
Advertisement

ਵਿਦਿਅਕ ਅਦਾਰਿਆਂ ਵਿੱਚ ਦੀਵਾਲੀ ਮਨਾਈ

07:40 AM Nov 12, 2023 IST
ਵਿਦਿਅਕ ਅਦਾਰਿਆਂ ਵਿੱਚ ਦੀਵਾਲੀ ਮਨਾਈ
ਖੰਨਾ ਦੇ ਗੁਲਜ਼ਾਰ ਕੈਂਪਸ ’ਚ ਬਣਾਈ ਰੰਗੋਲੀ ਦਿਖਾਉਂਦੇ ਹੋਏ ਵਿਦਿਆਰਥੀ। -ਫੋਟੋ : ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਨਵੰਬਰ
ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਂਪਸ ਨੂੰ ਮੇਲੇ ਦਾ ਰੂਪ ਦਿੰਦਿਆਂ ਰੰਗੋਲੀ ਅਤੇ ਖਾਣ ਪੀਣ ਦੇ ਸਟਾਲਾਂ ਨਾਲ ਸਜਾਇਆ ਗਿਆ ਅਤੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਹੱਥਾਂ ਨਾਲ ਸਜਾਏ ਲਬਿਾਸ, ਗਹਿਣਿਆਂ, ਘਰੇਲੂ ਸਜਾਵਟ, ਹੱਥਾਂ ਨਾਲ ਬਣਾਏ ਦੀਵੇ, ਗ੍ਰੀਟਿੰਗ ਕਾਰਡ, ਸ਼ਿੰਗਾਰ ਸਾਮਾਨ, ਪੇਪਰ ਬੈਗ ਅਤੇ ਹੋਰ ਕਈ ਜੀਵਨ ਸ਼ੈਲੀ ਉਤਪਾਦਨ ਬੇਹੱਦ ਖੂਬਸੂਰਤ ਤਰੀਕੇ ਨਾਲ ਪੇਸ਼ ਕੀਤੇ। ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਅਤੇ ਡਾਇਰੈਕਟਰ ਗੁਰਕੀਰਤ ਸਿੰਘ ਨੇ ਸਭ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸੇ ਤਰ੍ਹਾਂ ਏਐੱਸ ਕਾਲਜ ਫਾਰ ਵਿਮੈਨ ਵਿੱਚ ਵੀ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪਲਕ ਖੰਨਾ ਅਤੇ ਰਮਨਦੀਪ ਕੌਰ ਰੂਪਰਾਏ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਦੋਰਾਹਾ (ਪੱਤਰ ਪ੍ਰੇਰਕ): ਇਥੇ ਏਕਨੂਰ ਹੋਮਿਓਪੈਥੀ ਕਲੀਨਿਕ ਵਿੱਚ ਬ੍ਰਹਮ ਕੁਮਾਰ ਸੰਸਥਾ ਵੱਲੋਂ ਕੁਮਾਰੀ ਬੀਕੇ ਮੀਨਾਕਸ਼ੀ ਦੀ ਅਗਵਾਈ ਹੇਠਾਂ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਲੀਨਿਕ ਵਿੱਚ ਆਏ ਮਹਿਮਾਨਾਂ ਨੂੰ ਮੈਡੀਟੇਸ਼ਨ ਕਰਵਾਇਆ ਗਿਆ ਅਤੇ ਤਣਾਅ ਮੁਕਤ, ਖੁਸ਼ਹਾਲ ਜੀਵਨ ਬਤੀਤ ਕਰਨ ਬਾਰੇ ਦੱਸਿਆ। ਮੀਨਾਕਸ਼ੀ ਨੇ ਕਿਹਾ ਕਿ ਦੀਵਾਲੀ ਸਭ ਦਾ ਸਾਂਝਾ ਤਿਉਹਾਰ ਹੈ, ਜਿਸ ਨੂੰ ਆਪਣੀ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਚਲਾ ਕੇ ਪ੍ਰਦੂਸ਼ਣ ਨਹੀਂ ਫੈਲਾਉਣਾ ਚਾਹੀਦਾ ਕਿਉਂਕਿ ਇਹ ਵਾਤਾਵਰਣ ਨੂੰ ਗੰਧਲਾ ਕਰਦੇ ਹਨ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਪਿਛਲੇ ਲੰਮੇ ਅਰਸੇ ਤੋਂ ਵਾਤਾਵਰਣ ਵਿੱਚ ਆ ਰਹੇ ਨਿਘਾਰ ਨੂੰ ਰੋਕਣ ਲਈ ਹਰੀ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ ਹੈ। ਸੰਸਥਾ ਦੇ ਸੰਸਥਾਪਕ ਜਗਜੀਤ ਸਿੰਘ ਮਾਨ, ਖੇਤੀਬਾੜੀ ਅਧਿਆਪਕ ਰੁਪਿੰਦਰ ਪਾਲ ਸਿੰਘ ਗਿੱਲ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਗਾਹੀ ਦੇ ਮੁਖੀ ਅਮਨਦੀਪ ਸਿੰਘ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਿਬਾਣਾ ਦੇ ਪੀਟੀ ਅਧਿਆਪਕ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਸ਼ੁਰੂ ਕੀਤੀ ਮੁਹਿਮ ਤਹਿਤ ਸਮਾਜ ਵਿੱਚ ਆਪਣੇ ਆਲੇ ਦੁਆਲੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਖਾਸ ਤੌਰ ’ਤੇ ਵਿਦਿਆਰਥੀਆਂ ਨੂੰ ਵਾਤਾਵਰਣ ਜਾਗਰੂਕਤਾ ਮੁਹਿੰਮ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਇੱਕ ਮੀਟਿੰਗ ਕਰ ਕੇ ਦੀਵਾਲੀ ਮੌਕੇ ਵਿਦਿਆਰਥੀਆਂ ਨੂੰ ਹਰੀ ਦੀਵਾਲੀ, ਸੁਰੱਖਿਅਤ ਦੀਵਾਲੀ ਮੁਹਿੰਮ ਨਾਲ ਜੋੜਨ ਦਾ ਯਤਨ ਕੀਤਾ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਖਾਸ ਰੂਚੀ ਦਿਖਾਈ ਹੈ।

Advertisement

ਆਕਸਫੋਰਡ ਸਕੂਲ ’ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਪਾਇਲ ਦੇ ਆਕਸਫੋਰਡ ਸਕੂਲ ’ਚ ਪੇਸ਼ਕਾਰੀ ਦਿੰਦੇ ਹੋਏ ਬੱਚੇ। -ਫੋਟੋ: ਜੱਗੀ

ਪਾਇਲ (ਪੱਤਰ ਪ੍ਰੇਰਕ): ਆਕਸਫੋਰਡ ਸੀਨੀਅਰ ਸਕੂਲ ਪਾਇਲ ’ਚ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਕਿਰਨਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਦੀਵਾਲੀ ਖੁਸ਼ੀ ਅਤੇ ਰੋਸ਼ਨੀਆਂ ਦਾ ਤਿਉਹਾਰ ਹੈ। ਦੀਵਾਲੀ ਦਾ ਤਿਉਹਾਰ ਸਿੱਖ ਧਰਮ ਵਿੱਚ ਵੀ ਬਹੁਤ ਮਹੱਤਤਾ ਰੱਖਦਾ ਹੈ ਕਿਉਂਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋ ਕੇ ਅੰਮ੍ਰਿਤਸਰ ਪੁੱਜੇ ਸਨ, ਉਨ੍ਹਾਂ ਦੇ ਪਹੁੰਚਣ ਦੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ ਸੀ। ਇਸ ਮੌਕੇ ਸਕੂਲੀ ਬੱਚਿਆਂ ਦੁਆਰਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਰਾਹੀਂ ਕੀਤੀ ਗਈ। ਬੰਦੀ ਛੋੜ ਦਿਵਸ ਬਾਰੇ ਸਕੂਲ ਦੇ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲੈਂਦੇ ਹੋਏ ਜਮਾਤ ਪਹਿਲੀ ਅਤੇ ਦੂਜੀ ਦੇ ਬੱਚਿਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗੀਤ ਅਤੇ ਡਾਂਸ ਰਾਂਹੀ ਪ੍ਰੋਗਰਾਮ ਨੂੰ ਚਾਰ ਚੰਨ ਲਾਏ ਗਏ। ਇਸ ਮੌਕੇ ਡਾਇਰੈਕਟਰ ਕਿਰਨਪ੍ਰੀਤ ਸਿੰਘ ਧਾਲੀਵਾਲ, ਸਕੂਲ ਮੁਖੀ ਸ੍ਰੀ ਵਜਿੈ ਕਪੂਰ ਵੱਲੋਂ ਸਕੂਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ।

Advertisement

Advertisement
Author Image

joginder kumar

View all posts

Advertisement