ਸਕੂਲਾਂ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਅਕਤੂਬਰ
ਮਾਤਾ ਰੁਕਮਣੀ ਰਾਇ ਆਰੀਆ ਸੀਨਅੀਰ ਸੈਕੰਡਰੀ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਾਮ ਲਾਲ ਬੰਸਲ, ਖਜ਼ਾਨਚੀ ਵਿਸ਼ਣੂ ਭਗਵਾਨ ਗੁਪਤਾ ਤੇ ਪ੍ਰਿੰਸੀਪਲ ਦਿੱਵਿਆ ਕੌਸ਼ਿਕ ਨੇ ਕੀਤਾ। ਸਕੂਲ ਦੇ ਸਾਰੇ ਬਾਲ ਕਲਾਕਾਰਾਂ ਨੇ ਆਪਣੀ ਕਲਾ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। 9ਵੀਂ ਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਇਆ ਨੰਦ ਸਦਨ ਨੇ ਪਹਿਲਾ, ਵਿਵੇਕਾ ਨੰਦ ਸਦਨ ਨੇ ਦੂਜਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਭੂਮਿਕਾ ਪ੍ਰਬੰਧਕ ਪ੍ਰੋਮਿਲਾ ਸ਼ਰਮਾ ਨੇ ਨਿਭਾਈ। ਸਕੂਲ ਕਮੇਟੀ ਵਲੋਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਮੰਚ ਦਾ ਸੰਚਾਲਨ ਵਿਦਿਆਰਥਣ ਗੀਤ ਗਗਨੇਜਾ ਤੇ ਨਿਹਾਰਿਕਾ ਨੇ ਬਾਖੂਬੀ ਕੀਤਾ। ਇਸੇ ਤਰ੍ਹਾਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਸਮਾਰੋਹ ਦੀ ਸ਼ੁਰੂਆਤ ਕੀਤੀ। ਸਕੂਲ ਵਿਚ ਦੀਵਾਲੀ ਸਮਾਰੋਹ ਨੂੰ ਮਨਾਉਣ ਲਈ ਲਿਲੀ ਹਾਊਸ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਹਾਊਸ ਦੇ ਬੱਚਿਆਂ ਵਲੋਂ ਨ੍ਰਿਤ, ਭਾਸ਼ਣ ਸਣੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਡਾ. ਘੁੰਮਣ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਤਿਉਹਾਰ ਨੂੰ ਵਾਤਾਵਰਨ ਦੀ ਸਵੱਛਤਾ ਧਿਆਨ ਵਿਚ ਰੱਖਦੇ ਹੋਏ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕ ਮਨੋਜ ਭਸੀਨ, ਮੀਤ ਪ੍ਰਿੰਸੀਪਲ ਸਤਬੀਰ ਸਿੰਘ, ਬਲਜੀਤ ਸਿੰਘ, ਅਰੂਣ, ਪੂਜਾ, ਮਮਤਾ ਜੈਨ ਆਦਿ ਮੌਜੂਦ ਸਨ।