ਦੀਵਾਲੀ ਦਾ ਤੋਹਫ਼ਾ: ਮਹਿੰਗਾਈ ਭੱਤੇ ’ਚ 4 ਫ਼ੀਸਦ ਵਾਧੇ ਦਾ ਐਲਾਨ
10:32 PM Oct 30, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਇਕ ਦਿਨ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਰ ਸ਼ਾਮ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਮਹਿੰਗਾਈ ਭੱਤਾ 38 ਫ਼ੀਸਦ ਤੋਂ ਵਧ ਕੇ 42 ਫ਼ੀਸਦ ਹੋ ਗਿਆ ਹੈ। ਇਸ ਨਾਲ ਸੂਬਾ ਸਰਕਾਰ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਭ ਮਿਲੇਗਾ। ਮੁਲਾਜ਼ਮਾਂ ਦੇ ਡੀਏ ਵਿੱਚ ਇਹ ਵਾਧਾ ਪਹਿਲੀ ਨਵੰਬਰ 2024 ਤੋਂ ਲਾਗੂ ਹੋਵੇਗਾ।
Advertisement
ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 3 ਫੀਸਦੀ ਵਧਾਇਆ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ ਤਿੰਨ ਫ਼ੀਸਦ ਦਾ ਵਾਧਾ ਕੀਤਾ ਹੈ। ਇਹ ਮਹਿੰਗਾਈ ਭੱਤਾ ਪਹਿਲੀ ਜੁਲਾਈ 2024 ਤੋਂ ਲਾਗੂ ਹੋਵੇਗਾ। ਪਹਿਲਾਂ ਮਹਿੰਗਾਈ ਭੱਤਾ 50 ਫ਼ੀਸਦ ਸੀ, ਜਿਸ ਨੂੰ ਵਧਾ ਕੇ 53 ਫ਼ੀਸਦ ਕਰ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement