ਸਕੂਲਾਂ ਵਿੱਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
ਪੱਤਰ ਪ੍ਰੇਰਕ
ਦੇਵੀਗੜ੍ਹ, 30 ਅਕਤੂਬਰ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿੱਚ ਰੌਸ਼ਨੀ ਅਤੇ ਖੁਸ਼ੀਆਂ ਦਾ ਤਿਉਹਾਰ ਦਿਵਾਲੀ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਸ਼ਬਦ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਰਾਮ ਚੰਦਰ ਦੇ ਜੀਵਨ ਨਾਲ ਸਬੰਧਤ ਝਾਕੀਆਂ, ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਚਾਰ ਹਾਊਸ ਵਿੱਚ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਸਕੂਲ ਪ੍ਰਬੰਧਕਾਂ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਤਰਨਦੀਪ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਪਿੰਡ ਮੌਜੇਵਾਲ ਦੇ ਸਰਕਾਰੀ ਹਾਈ ਸਕੂਲ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਰਲਕੇ ਦਿਵਾਲੀ ਦਾ ਤਿਉਹਾਰ ਮਨਾਇਆ। ਹੈੱਡ ਮਿਸਟ੍ਰੈਸ ਗੀਤੂ ਰਾਣੀ ਦੀ ਅਗਵਾਈ ਹੇਠ ਮਨਾਏ ਇਸ ਤਿਉਹਾਰ ਵਿੱਚ ਪਿੰਡ ਦੇ ਪਤਵੰਤੇ ਸੱਜਣਾਂ ਸਮੇਤ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਹੀ ਸੋਹਣਾ ਪ੍ਰੋਗਰਾਮ ਤਿਆਰ ਕਰਵਾਇਆ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਲੋਕ ਗੀਤ, ਕਮੇਡੀ ਡਰਾਮਾ, ਭੰਗੜਾ ਅਤੇ ਡਾਂਸ ਦੀ ਪੇਸ਼ਕਾਰੀ ਦਿੱਤੀ। ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੇ ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਰੰਗੋਲੀ, ਪੋਸਟਰ ਮੇਕਿੰਗ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।