ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਜੈ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ ਦੀਕਸ਼ਿਤ

06:29 AM Jan 01, 2025 IST

ਪੱਤਰ ਪ੍ਰੇਰਕ
ਨਵੀਂ ਦਿੱਲੀ 31 ਦਸੰਬਰ
ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਅਪਰਾਧਿਕ ਅਤੇ ਸਿਵਲ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਇਹ ਬਿਆਨ ਆਤਿਸ਼ੀ ਵੱਲੋਂ ਦੀਕਸ਼ਿਤ ’ਤੇ ਭਾਜਪਾ ਤੋਂ ਪੈਸੇ ਲੈਣ ਦੇ ਦੋਸ਼ਾਂ ਦੇ ਜਵਾਬ ’ਚ ਆਇਆ ਹੈ। ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੀਕਸ਼ਿਤ ਨੇ ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਵਾਰ-ਵਾਰ ਨਿਸ਼ਾਨਾ ਬਣਾਏ ਜਾਣ ’ਤੇ ਆਪਣਾ ਗੁੱਸਾ ਜ਼ਾਹਿਰ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਸੀ ਕਿ ਉਹ (ਦੀਕਸ਼ਿਤ) ਭਾਜਪਾ ਤੋਂ ਵੱਡੀ ਰਕਮ ਲੈ ਰਿਹਾ ਹੈ। ਦੀਕਸ਼ਿਤ ਨੇ ਕਿਹਾ, ‘‘ਪਿਛਲੇ 10-12 ਸਾਲਾਂ ਤੋਂ ਉਨ੍ਹਾਂ ਨੇ ਕਾਂਗਰਸ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ।’’ ਦੀਕਸ਼ਿਤ ਨੇ ਕਿਹਾ, ‘‘ਜਿਸ ਦਿਨ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਭਾਜਪਾ ਤੋਂ ਪੈਸੇ ਲੈ ਰਹੇ ਹਾਂ, ਉਸੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ। ਇਸ ਲਈ ਅਸੀਂ ਪ੍ਰੈੱਸ ਕਾਨਫਰੰਸ ਨਹੀਂ ਕਰ ਸਕੇ।’’ ਉਨ੍ਹਾਂ ਮਾਣਹਾਨੀ ਦੇ ਕੇਸ ਲਈ ਆਪਣੀਆਂ ਯੋਜਨਾਵਾਂ ਦੀ ਰੂਪ ਰੇਖਾ ਵੀ ਦੱਸੀ ਅਤੇ ਵਿੱਤੀ ਨੁਕਸਾਨ ਦੀ ਮੰਗ ਕਰਨ ਅਤੇ ਜਨਤਕ ਕੰਮਾਂ ਲਈ ਰਕਮ ਦੀ ਵਰਤੋਂ ਕਰਨ ਦੇ ਆਪਣੇ ਇਰਾਦੇ ਬਾਰੇ ਵੀ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਤਿਸ਼ੀ ਅਤੇ ਸੰਜੇ ਸਿੰਘ ਵਿਰੁੱਧ ਅਪਰਾਧਿਕ ਅਤੇ ਸਿਵਲ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯਮੁਨਾ ਦੀ ਸਫਾਈ ਲਈ 5 ਕਰੋੜ ਰੁਪਏ ਅਤੇ ਦਿੱਲੀ ਦੇ ਪ੍ਰਦੂਸ਼ਣ ਦੇ ਮੁੱਦੇ ਲਈ 5 ਕਰੋੜ ਰੁਪਏ ਦਾਨ ਕਰਾਂਗਾ। ਸੰਦੀਪ ਦੀਕਸ਼ਿਤ, ਜੋ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ, ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ‘ਆਪ’ ਵੱਲੋਂ ਐਲਾਨੀਆਂ ਭਲਾਈ ਸਕੀਮਾਂ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਕੇਜਰੀਵਾਲ ਅਜਿਹਾ ਨਹੀਂ ਕਰ ਸਕਣਗੇ।

Advertisement

Advertisement